31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਿੱਖਿਆ ਵਿਭਾਗ 'ਤੇ ਫਿਰ ਉੱਠੇ ਸਵਾਲ <br/>

Ad Position 21
No active advertisement
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਨਵੇਂ ਫ਼ਰਮਾਨ ਅਨੁਸਾਰ 4 ਨਵੰਬਰ ਨੂੰ ਸਰਕਾਰੀ ਸਕੂਲਾਂ ਵਿਚ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੀ ਸ਼ਹੀਦੀ ਸੰਬੰਧੀ ਸੈਮੀਨਾਰ 'ਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ, ਜਿਸ 'ਤੇ ਅਧਿਆਪਕਾਂ ਵਲੋਂ ਤਿੱਖੀ ਪ੍ਰਤੀਕਿ੍ਆ ਕੀਤੀ ਗਈ ਹੈ | ਸੂਬਾ ਸਰਕਾਰ ਵਲੋਂ ਐਲਾਨ ਕੀਤਾ ਗਿਆ ਹੈ ਕਿ ਸ਼੍ਰੀ ਗੁਰ ਤੇਗ਼ ਬਹਾਦੁਰ ਜੀ ਦੀ ਸ਼ਹੀਦੀ ਦਾ ਦਿਹਾੜਾ 19 ਤੋ 25 ਨਵੰਬਰ ਤਕ ਮਨਾਇਆ ਜਾਵੇਗਾ, ਪਰ ਸਿੱਖਿਆ ਵਿਭਾਗ ਨੇ 4 ਨਵੰਬਰ ਨੰੂ ਹੀ ਸੈਮੀਨਾਰ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ | ਵਿਭਾਗ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ 4 ਨਵੰਬਰ ਨੰੂ ਸੈਮੀਨਾਰ ਤੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ | ਭਾਸ਼ਣ ਮੁਕਾਬਲਿਆਂ ਵਿਚ ਸਕੂਲ ਪੱਧਰ 'ਤੇ ਚੁਣੇ ਹੋਏ ਵਿਦਿਆਰਥੀ ਬਲਾਕ ਪੱਧਰ 'ਤੇ ਚੁਣੇ ਜਾਣਗੇ ਤੇ ਉਸਤੋਂ ਬਾਅਦ ਇਹ ਵਿਦਿਆਰਥੀ ਜ਼ਿਲ੍ਹਾ ਪੱਧਰ 'ਤੇ ਹਿੱਸਾ ਲੈਣਗੇ ਤੇ ਜ਼ਿਲ੍ਹਾ ਪੱਧਰ 'ਤੇ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੰੂ ਸਨਮਾਨਿਤ ਕੀਤਾ ਜਾਵੇਗਾ | ਇਸ 'ਤੇ ਅਧਿਆਪਕਾਂ ਨੇ ਸਵਾਲ ਉਠਾਇਆ ਹੈ ਕਿ ਜਦ 5 ਨਵੰਬਰ ਨੰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ ਤਾਂ ਉਸ ਤੋਂ ਇਕ ਦਿਨ ਪਹਿਲਾਂ ਐਸੇ ਪ੍ਰੋਗਰਾਮ ਰੱਖਣ ਦੀ ਕੋਈ ਤੁਕ ਨਹੀਂ ਬਣਦੀ | ਅਧਿਆਪਕਾਂ ਨੇ ਕਿਹਾ ਕਿ ਇਹ ਹੁਕਮ ਸਿੱਖਿਆ ਵਿਭਾਗ ਵਲੋਂ ਗ਼ਲਤ ਸਮੇਂ ਜਾਰੀ ਕੀਤੇ ਗਏ ਹਨ | ਜਦੋਂ ਗੁਰਪੁਰਬ 5 ਨਵੰਬਰ ਨੰੂ ਹੈ, ਤਾਂ ਇਹ ਸੈਮੀਨਾਰ 5 ਨਵੰਬਰ ਤੋਂ ਬਾਅਦ ਕਿਸੇ ਵੀ ਤਰੀਕ ਨੰੂ ਸਤਿਕਾਰ ਨਾਲ ਕਰਵਾਏ ਜਾ ਸਕਦੇ ਸਨ | ਅਧਿਆਪਕਾਂ ਨੇ ਕਿਹਾ ਕਿ ਗੁਰੂ ਤੇਗ਼ ਬਹਾਦੁਰ ਜੀ ਦੀ ਸ਼ਹੀਦੀ ਬਾਰੇ ਬੱਚਿਆਂ ਨੰੂ ਜਾਗਰੂਕ ਕਰਨ ਵਾਲੇ ਇਹ ਮੁਕਾਬਲੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਬਾਅਦ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਪੂਰੇ ਮਨੋਭਾਵ ਨਾਲ ਸ਼ਿਰਕਤ ਕਰ ਸਕਣ | ਲੈਕਚਰਾਰ ਕੇਡਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਹੁਕਮ ਸਿੱਖਿਆ ਵਿਭਾਗ ਵਲੋਂ ਗ਼ਲਤ ਸਮੇਂ ਤੇ ਜਾਰੀ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਕਾਰੋਬਾਰੀ ਤੋਂ ਕਾਰ ਤੇ ਲੱਖਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਹੌਜ਼ਰੀ ਵਪਾਰੀ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਬਣਾਉਣ ਦਾ ਝਾਂਸਾ ਦੇ ਕੇ ਇਕ ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲ...
Ad Position 24