31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਹਥਿਆਰਬੰਦ ਲੁਟੇਰੇ ਕਾਰੋਬਾਰੀ ਤੋਂ ਕਾਰ ਤੇ ਲੱਖਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾਂ ਰੋਡ 'ਤੇ ਤਿੰਨ ਹਥਿਆਰਬੰਦ ਲੁਟੇਰੇ ਇਕ ਕਾਰੋਬਾਰੀ ਤੋਂ ਕਾਰ, 1 ਲੱਖ ਰੁਪਏ ਦੀ ਨਗਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਹਰੀ ਮੋਹਨ ਵਾਸੀ ਨਿਊ ਪਟੇਲ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਹੀਰਾ ਢਾਬਾ ਤੋਂ ਰੋਟੀ ਪੈਕ ਕਰਵਾ ਰਿਹਾ ਸੀ, ਜਦੋਂ ਉਹ ਕਾਰ ਵਿਚ ਬੈਠਣ ਲੱਗਿਆ ਤਾਂ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਆਏ ਤੇ ਉਸ ਪਾਸੋਂ ਕਾਰ ਦੀ ਚਾਬੀ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ 'ਤੇ ਹਮਲਾ ਕਰ ਦਿੱਤਾ | ਸਿੱਟੇ ਵਜੋਂ ਹਰੀ ਮੋਹਨ ਗੰਭੀਰ ਜ਼ਖਮੀ ਹੋ ਗਿਆ | ਇਸ ਦੌਰਾਨ ਇਹ ਲੁਟੇਰੇ ਉਸ ਦੀ ਕਾਰ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਕਾਰ ਵਿਚ ਇਕ ਲੱਖ ਰੁਪਏ ਦੀ ਨਗਦੀ ਵੀ ਸੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਉੱਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੇ ਆਧਾਰ 'ਤੇ ਲੁਟੇਰਿਆਂ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਘਟਨਾ 17 ਅਕਤੂਬਰ ਦੀ ਹੈ ਅਤੇ ਉਸ ਨੂੰ ਇਹ ਕੇਸ ਦਰਜ ਕਰਵਾਉਣ ਲੱਗਿਆਂ ਹੀ ਬੜੀ ਜੱਦੋ ਜਹਿਦ ਕਰਨੀ ਪਈ | ਪੁਲਿਸ ਮੁਲਾਜ਼ਮ ਲਗਾਤਾਰ 14 ਦਿਨ ਤੱਕ ਉਸ ਨੂੰ ਥਾਣੇ ਦੇ ਚੱਕਰ ਲਗਵਾਉਂਦੇ ਰਹੇ ਅਤੇ ਕਾਫ਼ੀ ਤਰਲੇ ਮਿੰਨਤਾਂ ਕਰਨ ਤੋਂ ਬਾਅਦ ਉਸ ਦਾ ਮਾਮਲਾ ਦਰਜ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ 'ਚ ਅੰਤਰ-ਸਕੂਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸਿੱਖਿਆ ਵਿਭਾਗ 'ਤੇ ਫਿਰ ਉੱਠੇ ਸਵਾਲ <br/>
Ad Position 24