31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਰੇਰੂ ਸਾਹਿਬ ਲੁਹਾਰਾ ਦੇ ਹੈੱਡ ਗ੍ਰੰਥੀ ਸੇਵਾ ਮੁਕਤੀ 'ਤੇ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 02-11-2025
ਡਾਬਾ/ਲੁਹਾਰਾ, 1 ਨਵੰਬਰ (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਰੇਰੂ ਸਾਹਿਬ ਪਿੰਡ ਲੁਹਾਰਾ ਵਿਖੇ ਕਾਫ਼ੀ ਲੰਬੇ ਅਰਸੇ ਤੋਂ ਹੈੱਡ ਗ੍ਰੰਥੀ ਦੀ ਡਿਊਟੀ ਨਿਭਾਉਣ ਉਪਰੰਤ ਭਾਈ ਤਰਸੇਮ ਸਿੰਘ ਵਿਦੇਸ਼ ਦੀ ਧਰਤੀ 'ਤੇ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਤੋਂ ਸੇਵਾ ਮੁਕਤ ਹੋਏ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦੇ ਭੋਗ ਪਾਏ ਗਏ ਅਤੇ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਗਮਗੀਨ ਮਾਹੌਲ ਵਿਚ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਨੂੰ ਵਿਦਾਇਗੀ ਦਿੱਤੀ | ਗੁਰਦੁਆਰਾ ਸਾਹਿਬ ਵਿਚ ਪ੍ਰਧਾਨ ਢਾਡੀ ਸਕਿੰਦਰ ਸਿੰਘ ਲੁਹਾਰਾ, ਸਕੱਤਰ ਸੁਰਜੀਤ ਸਿੰਘ ਅਤੇ ਬਿੱਕਰ ਸਿੰਘ ਵਲੋਂ ਸੇਵਾਮੁਕਤ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਤਰਸੇਮ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਕੁਲਜਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਢਾਡੀ ਸਕਿੰਦਰ ਸਿੰਘ ਲੁਹਾਰਾ ਨੇ ਕਿਹਾ ਕਿ ਗੁਰੂ ਘਰ ਦੇ ਗ੍ਰੰਥੀ ਭਾਈ ਤਰਸੇਮ ਸਿੰਘ ਨੇ ਬਹੁਤ ਹੀ ਸੁਚੱਜੇ ਅਤੇ ਵਧੀਆ ਤਰੀਕੇ ਨਾਲ ਆਪਣੀਆਂ ਸੇਵਾਵਾਂ ਗੁਰਦੁਆਰਾ ਸਾਹਿਬ ਨੂੰ ਦਿੱਤੀਆਂ ਹਨ | ਇਸ ਮੌਕੇ ਉੱਜਲ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਪ੍ਰਗਟ ਸਿੰਘ, ਕਰਮਜੀਤ ਸਿੰਘ, ਮੈਨੇਜਰ ਸੁਖਰਾਮ ਸਿੰਘ, ਜਗਜੀਤ ਸਿੰਘ ਜੱਗੀ, ਫੌਜੀ ਪ੍ਰੀਤਮ ਸਿੰਘ, ਹਰਜਿੰਦਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਲੰਡਨ ਵਿਖੇ ਸੀਨੀਅਰ ਐਡਵੋਕੇਟ ਇਕਬਾਲ ਸਿੰਘ 'ਮਹਾਤਮਾ ਗਾਂਧੀ ਲੀਡਰਸ਼ਿਪ ਐਵਾਰਡ' ਨਾਲ ਸਨਮਾਨਿਤ <br/> ਅਗਲੀ ਖ਼ਬਰ ਖਾਲਸਾ ਕਾਲਜ 'ਚ ਅੰਤਰ-ਸਕੂਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/>
Ad Position 24