31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ ਸਕੂਲ ਕਾਵਿ ਉਚਾਰਨ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਡਾ. ਤਰਲੋਚਨ ਸਿੰਘ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਗੁਰਮਤਿ ਸਭਾ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ ਸਕੂਲ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਸਕੂਲਾਂ ਦੇ 27 ਵਿਦਿਆਰਥੀਆਂ ਨੇ ਸਰਿਕਤ ਕੀਤੀ | ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਤੇ ਨੈਸ਼ਨਲ ਅਵਾਰਡੀ ਅਤੇ ਪ੍ਰਸਿੱਧ ਗ਼ਜ਼ਲਗੋ ਡਾ. ਗੁਰਚਰਨ ਕੌਰ ਕੋਚਰ, ਮੀਤ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਨੇ ਕੀਤੀ | ਪ੍ਰੋਗਰਾਮ ਦੇ ਆਰੰਭ 'ਚ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਰਸਮੀ ਤੌਰ ਤੇ ਸਭ ਨੂੰ ਜੀ ਆਇਆਂ ਕਿਹਾ | ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਡਾ. ਗੁਰਚਰਨ ਕੌਰ ਕੋਚਰ ਨੇ ਆਪਣਾ ਪ੍ਰਧਾਨਗੀ ਭਾਸ਼ਨ ਦਿੰਦਿਆਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਜਿਨ੍ਹਾਂ ਨੂੰ ਆਪਣੇ ਮਹਾਨ ਪੁਰਖਿਆਂ ਦੇ ਅਜਿਹੇ ਸਮਾਗਮ ਕਰਨ, ਕਰਵਾਉਣ ਦਾ ਅਵਸਰ ਮਿਲਿਆ ਹੈ | ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਦਾ ਉਚਾਰਨ ਕਰਕੇ ਗੁਰੂ ਸਾਹਿਬ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ | ਮੁਕਾਬਲੇ 'ਚ ਪਹਿਲਾ ਸਥਾਨ ਕੁਲਮੀਤ ਕੌਰ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਗੁੱਜਰਖਾਨ ਕੈਂਪਸ, ਦੂਜਾ ਸਥਾਨ ਕਰਮਨਜੋਤ ਕੌਰ ਗੁਰੂ ਨਾਨਕ ਮਲਟੀਵਰਿਸਟੀ ਸਕੂਲ, ਤੀਜਾ ਸਥਾਨ ਮਨਸਿਫਤ ਕੌਰ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਗੁੱਜਰ ਖਾਨ ਕੈਂਪਸ ਨੇ ਹਾਸਿਲ ਕੀਤਾ | ਵਿਸ਼ੇਸ਼ ਇਨਾਮ ਜਪਮਨ ਕੌਰ ਗੁਰੂ ਨਾਨਕ ਦੇਵ ਜੀ ਇੰਸਟੀਚਿਊਟ ਆਫ ਸੁਚੱਜੀ ਫਾਊਾਡੇਸ਼ਨ ਤੇ ਸਹਿਜਪ੍ਰੀਤ ਕੌਰ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਲੋਂ ਪ੍ਰਾਪਤ ਕੀਤਾ | ਗੁਰਮਤਿ ਸਭਾ ਦੇ ਇੰਚਾਰਜ ਪ੍ਰੋ. ਜਸਪ੍ਰੀਤ ਕੌਰ ਨੇ ਅਖੀਰ ਤੇ ਸਭ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ | ਡਾ. ਅਰਵਿੰਦਰ ਕੌਰ, ਪ੍ਰੋ. ਮੁਨੀਸ਼ਾ, ਡਾ. ਮਨਪ੍ਰੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਸੁਸ਼ਮਿੰਦਰਜੀਤ ਕੌਰ, ਡਾ. ਦਲੀਪ ਸਿੰਘ, ਪ੍ਰੋ. ਸ਼ਰਨਜੀਤ ਕੌਰ, ਪ੍ਰੋ. ਮਨਜੀਤ ਸਿੰਘ, ਡਾ. ਗੁਰਪ੍ਰੀਤ ਕੌਰ, ਪ੍ਰੋ. ਤਲਵਿੰਦਰ ਕੌਰ ਸਮੇਤ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ਹਰਨਾਮਪੁਰਾ ਦੀ ਖੇਡ ਗਰਾਊਾਡ 'ਚ ਸਮਾਪਤ <br/> ਅਗਲੀ ਖ਼ਬਰ ਜੀ.ਏ.ਡੀ. ਅਕੈਡਮੀ ਵਲੋਂ ਸਾਲਾਨਾ ਖੇਡਾਂ ਕਰਵਾਈਆਂ <br/>
Ad Position 24