31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੱਤਰਕਾਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਕਾਰ ਵਰਕਸ਼ਾਪ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੱਤਰਕਾਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕਾਰ ਵਰਕਸ਼ਾਪ ਦੇ ਮਾਲਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੁਧਿਆਣਾ ਲਾਈਵ ਦੇ ਪੱਤਰਕਾਰ ਯੁਵਮ ਬੇਰੀ ਵਾਸੀ ਨਿਊ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮਾਡਰਨ ਕਾਰ ਵਾਸ ਦੇ ਹੈਰੀ ਜੰਡੂ ਅਤੇ ਉਸ ਦੇ ਪਿਤਾ ਸਮੇਤ ਪੰਜ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਬੇਰੀ ਨੇ ਦੱਸਿਆ ਕਿ ਬੀਤੇ ਦਿਨ ਉਹ ਰਿਪੋਰਟਿੰਗ ਕਰਨ ਲਈ ਵਿਪਨ ਢਾਬਾ ਨੇੜੇ ਗਿਆ ਸੀ ਕਿ ਉੱਥੇ ਉਕਤ ਕਾਰ ਮਕੈਨਿਕ ਦੀਆਂ ਕਾਰਾਂ ਸੜਕ 'ਤੇ ਖੜੀਆਂ ਹੋਈਆਂ ਸਨ | ਉਹ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਗੱਲ ਕਰਨ ਲੱਗ ਪਿਆ | ਇਸ ਦੌਰਾਨ ਉਕਤ ਕਥਿਤ ਦੋਸ਼ੀ ਉਥੇ ਆਏ ਤੇ ਉਨ੍ਹਾਂ ਨੇ ਉਸ 'ਤੇ ਹਮਲਾ ਕਰ ਦਿੱਤਾ | ਕਥਿਤ ਦੋਸ਼ੀਆਂ ਵਲੋਂ ਉਸ ਦਾ ਕੈਮਰਾ ਅਤੇ ਮਾਈਕ ਵੀ ਖੋਹ ਲਿਆ ਅਤੇ ਕੈਮਰੇ ਵਿਚੋਂ ਕਾਰਡ ਕੱਢ ਕੇ ਬਾਹਰ ਸੁੱਟ ਦਿੱਤਾ ਤੇ ਖ਼ਬਰ ਵੀ ਡਿਲੀਟ ਕਰ ਦਿੱਤੀ, ਜਿਸ 'ਤੇ ਸ਼ਿਕਾਇਤਕਰਤਾ ਦੇ ਸੱਟਾਂ ਵੀ ਲੱਗੀਆਂ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ''ਕਿ੍ਸ਼ਨ ਪ੍ਰਾਣ ਬੈ੍ਰਸਟ ਕੈਂਸਰ ਚੈਰੀਟੇਬਲ ਟਰੱਸਟU ਨੇ ਛਾਤੀ ਦੇ ਕੈਂਸਰ ਜਾਗਰੂਕਤਾ ਪ੍ਰੋਗਰਾਮ 'ਯੂਨਾਈਟ ਫ਼ਾਰ ਪਿੰਕਟੋਬ... ਅਗਲੀ ਖ਼ਬਰ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਬੈਂਕ ਮੈਨੇਜਰ ਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ <br/>
Ad Position 24