ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
02-11-2025
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਿਖਿਲ ਗੋਇਲ ਵਾਸੀ ਅਗਰ ਨਗਰ ਦੀ ਸ਼ਿਕਾਇਤ 'ਤੇ ਰਾਧਿਕਾ ਅਗਰਵਾਲ ਵਾਸੀ ਗੁਰਦੇਵ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਇਕ ਕਰੋੜ 30 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
ਪੁਲਿਸ ਨੇ ਮਨਜਿੰਦਰ ਸਿੰਘ ਵਾਸੀ ਜਲੰਧਰ ਦੀ ਸ਼ਿਕਾਇਤ 'ਤੇ ਨੋਵਾ ਇੰਟਰਪ੍ਰਾਈਜਜ ਦੇ ਮਾਲਕ ਮਾਹੀ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 1 ਲੱਖ 35 ਹਜ਼ਾਰ ਦੀ ਠੱਗੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਸਰਵਣ ਕੁਮਾਰ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ 'ਤੇ ਅਨਿਲ ਪਾਂਡੇ ਅਤੇ ਅਖਲੇਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ ਦੱਸਿਆ ਜਾਂਦਾ ਹੈ |
ਦਾਜ ਦੇ ਮਾਮਲੇ
ਪੁਲਿਸ ਨੇ ਸਿਮਰਨ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅੰਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਤਿੰਨ ਸਾਲ ਪਹਿਲਾਂ ਹੋਈ ਸੀ | ਕਥਿਤ ਦੋਸ਼ੀ ਨੇ ਵਿਆਹ ਤੋਂ ਕੁੱਝ ਸਮੇਂ ਬਾਅਦ ਵੀ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਸੁਖਮੀਤ ਕੌਰ ਵਾਸੀ ਸਰਾਭਾ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਪ੍ਰੀਤ ਕਮਲ ਸਿੰਘ ਪੁੱਤਰ ਇੰਦਰਜੀਤ ਸਿੰਘ ਅਰੋੜਾ ਵਾਸੀ ਭਾਈ ਰਣਧੀਰ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਸੰਜੀਵ ਮਲਹੋਤਰਾ ਵਾਸੀ ਮਾਧੋਪੁਰੀ ਦੀ ਸ਼ਿਕਾਇਤ 'ਤੇ ਗੌਰਵ ਧਵਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਹਿਮਾਨੀ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ 10 ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀ ਨੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਨੂੰ ਖੁਰਦ ਬੁਰਦ ਕਰ ਦਿੱਤਾ | ਪੁਲਿਸ ਵਲੋਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ |
ਨੌਕਰ ਖ਼ਿਲਾਫ਼ ਕੇਸ ਦਰਜ
ਪੁਲਿਸ ਵਲੋਂ ਨਿਤੀਸ਼ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ 'ਤੇ ਦੀਵਾਸ਼ੂ ਸ਼ਰਮਾ ਵਾਸੀ ਜੱਸੀਆਂ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਕਿ੍ਸ਼ਨਾ ਇੰਟਰਪ੍ਰਾਈਜਜ ਬੁੱਕਸ ਮਾਰਕੀਟ ਵਿਚ ਦੁਕਾਨ ਹੈ, ਜਿੱਥੇ ਕਿ ਉਹ ਕਿਤਾਬਾਂ ਦਾ ਕਾਰੋਬਾਰ ਕਰਦਾ ਹੈ | ਉਕਤ ਕਥਿਤ ਦੋਸ਼ੀ ਉਸ ਦੀ ਦੁਕਾਨ 'ਤੇ ਨੌਕਰ ਸੀ ਅਤੇ ਕਥਿਤ ਦੋਸ਼ੀ ਵਲੋਂ ਹਿਸਾਬ ਵਿਚ ਹੇਰਾਫੇਰੀ ਕਰ ਦਿੱਤੀ ਅਤੇ ਕਿਤਾਬਾਂ ਵੇਚ ਕੇ ਪੈਸੇ ਆਪਣੇ ਨਿੱਜੀ ਖਾਤੇ ਵਿਚ ਤਬਦੀਲ ਕਰਵਾ ਲਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |