ਆਲਮਗੀਰ, 1 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਨੱਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਚੁੱਪ ਚੁਪੀਤੇ ਕਲੈਕਟਰ ਰੇਟ ਵਿਚ ਵਾਧਾ ਕਰਕੇ ਆਮ ਲੋਕਾਂ ਨਾਲ ਧਰੋਹ ਕਮਾਇਆ ਹੈ, ਜਿਸ ਕਾਰਨ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੇ ਚੁੱਲੇ ਠੰਡੇ ਪੈਣ ਦੇ ਅਸਾਰ ਬਣ ਚੁੱਕੇ ਹਨ | ਜਥੇਦਾਰ ਨੱਤ ਨੇ ਸੂਬਾ ਸਰਕਾਰ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਵਧਾਏ ਗਏ ਕਲੈਕਟਰ ਰੇਟਾਂ ਵਿਚ ਤੁਰੰਤ ਸੋਧ ਕਰਕੇ ਜਨਤਾ ਨੂੰ ਰਾਹਤ ਪਹੁੰਚਾਈ ਜਾਵੇ |