01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-11-2025
ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ 'ਤੇ 10ਵੀਂ ਅਤੇ 12ਵੀਂ ਜਮਾਤ ਦੇ ਚੰਗੇ ਨਤੀਜਿਆਂ ਦੀ ਆਸ ਵਿਚ ਸ੍ਰੀ ਸਹਿਜ ਪਾਠ ਦੀ ਆਰੰਭਤਾ ਕੀਤੀ | 8ਵੀਂ ਜਮਾਤ ਦੀ ਵਿਦਿਆਰਥਣ ਅਰਪਨਜੋਤ ਕੌਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਧਾਰਮਿਕ ਸਮਾਗਮ ਦੌਰਾਨ ਸਕੂਲ ਦੇ ਐਮ.ਡੀ. ਕੁਲਵਿੰਦਰ ਕੌਰ ਧਾਮੀ ਅਤੇ ਡਾਇਰੈਕਟਰ ਤੇਗਕੁੰਵਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਹੋਏ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਪਾਇਲ ਚੋਪੜਾ ਵਲੋਂ ਵਿਦਿਆਰਥੀਆਂ ਨੂੰ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਸਮਾਰਟ ਸਕੂਲ ਮੋਤੀ ਨਗਰ ਦੀਆਂ ਰੱਸਾਕਸ਼ੀ ਤੇ ਬੈਡਮਿੰਟਨ ਟੀਮਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੱ...
Ad Position 24