ਲੁਧਿਆਣਾ, 1 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਮਾਰਟ ਸਕੂਲ ਮੋਤੀ ਨਗਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਰੱਸਾ ਕੱਸੀ, ਬੈਡਮਿੰਟਨ ਵਿਚ ਹਿੱਸਾ ਲਿਆ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਬੈਡਮਿੰਟਨ (ਕੁੜੀਆਂ) ਦੀ ਟੀਮ ਨੇ ਰੱਸਾ ਕੱਸੀ ਵਿਚ ਪਹਿਲਾ, ਮੁੰਡੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਜ਼ਿਲ੍ਹਾ ਖੇਡਾਂ ਵਿਚ ਆਪਣੀ ਜਗ੍ਹਾ ਬਣਾਈ | ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਉਕਤ ਖੇਡਾਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇੰਦੂ ਸੂਦ ਦੀ ਅਗਵਾਈ ਹੇਠ ਬਲਾਕ ਮਾਂਗਟ-2 ਵਿਖੇ ਕਰਵਾਈਆਂ ਗਈਆਂ, ਜਿਸ ਵਿਚ 52 ਸਰਕਾਰੀ ਅਤੇ 100 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਉਨ੍ਹਾਂ ਦੱਸਿਆ ਕਿ ਟੀਮ ਇੰਚਾਰਜ ਕਿਸ਼ਨ ਸਿੰਘ ਅਤੇ ਰਵਿੰਦਰ ਸਿੰਘ ਦੀ ਯੋਗ ਮਿਹਨਤ ਨਾਲ ਸਕੂਲ ਦੀ ਵਿਦਿਆਰਥੀਆਂ ਦੀ ਮਜ਼ਬੂਤ ਟੀਮਾਂ ਤਿਆਰ ਕੀਤੀਆਂ ਗਈਆਂ, ਜਿਨ੍ਹਾਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸੇਖੋਂ ਨੇ ਦੱਸਿਆ ਕਿ ਜੇਤੂ ਵਿਦਿਆਰਥੀਆਂ ਦਾ ਹੌਸਲਾ ਅਫਜਾਈ ਕਰਨ ਲਈ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਂਸਲਰ ਨਿਧੀ ਗੁਪਤਾ, ਧਰਮਵੀਰ ਸਿੰਘ ਸੇਖੋਂ, ਕਰਨਵੀਰ ਸਿੰਘ ਸੇਖੋਂ, ਮਨਜੀਤ ਸਿੰਘ ਚੌਹਾਨ, ਅਨਿਲ ਸ਼ਰਮਾ, ਕਮਲਾ ਕਸ਼ਯਪ ਅਤੇ ਟੀਮ ਇੰਚਾਰਜ ਕਿਸ਼ਨ ਸਿੰਘ ਅਤੇ ਰਵਿੰਦਰ ਸਿੰਘ ਮੌਜੂਦ ਸਨ |