ਲੁਧਿਆਣਾ, 1 ਨਵੰਬਰ (ਜਤਿੰਦਰ ਭੰਬੀ)-ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਆਗੂ ਪਵਨ ਦੀਵਾਨ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਸਾਬਕਾ ਚੇਅਰਮੈਨ ਪਲਾਨਿੰਗ ਬੋਰਡ ਐਸ.ਬੀ.ਐਸ. ਨਗਰ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਤਾਨਾਸ਼ਾਹ ਤੇ ਅਹੰਕਾਰੀ 'ਆਪ' ਸਰਕਾਰ ਦੇ Tਮਾੜੇ ਕਾਰਜਕਾਲU ਤੋਂ ਤੰਗ ਆ ਚੁੱਕੇ ਹਨ ਅਤੇ ਇਸ ਦਾ ਅੰਦਾਜ਼ਾ ਜ਼ਿਮਨੀ ਚੋਣ ਤੋਂ ਲੱਗ ਜਾਵੇਗਾ | ਉਨ੍ਹਾਂ ਕਾਂਗਰਸੀ ਉਮੀਦਵਾਰ ਬੁਰਜ ਦੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਜਿੱਥੇ ਕਾਂਗਰਸ ਲਈ 2027 'ਚ ਸਰਕਾਰ ਬਣਾਉਣ ਦਾ ਮੁੱਢ ਬੰਨੇ੍ਹਗੀ, ਉਥੇ ਹੀ ਸੂਬੇ ਤੋਂ 'ਆਪ' ਸਰਕਾਰ ਦੇ ਅੰਤ ਦੀ ਸ਼ੁਰੂਆਤ ਕਰ ਦੇਵੇਗੀ |