01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਤਖਤਗੜ੍ਹ ਸਾਹਿਬ ਤੋਂ ਗੁਰਪੁਰਬ ਸੰਬੰਧੀ ਸਜਾਇਆ ਨਗਰ ਕੀਰਤਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਲਾਡੋਵਾਲ, 1 ਨਵੰਬਰ (ਬਲਬੀਰ ਸਿੰਘ ਰਾਣਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਤਖਤਗੜ੍ਹ ਸਾਹਿਬ ਫਿਲੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਰਾਗੀ ਸਿੰਘਾਂ ਵਲੋਂ ਪਾਵਨ ਪਵਿੱਤਰ ਬਾਣੀ ਦੇ ਨਿਰੋਲ ਸ਼ਬਦ ਗਾਇਣ ਕੀਤੇ ਗਏ, ਨਗਰ ਕੀਰਤਨ ਦਾ ਥਾਂ ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਪ੍ਰਬੰਧਕ ਕਮੇਟੀ ਅਤੇ ਮੈਂਬਰਾਂ ਨੂੰ ਵੀ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਵਿਚ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਹਲਕਾ ਇੰਚਾਰਜ ਪਿ੍ੰਸੀਪਲ ਪ੍ਰੇਮ ਕੁਮਾਰ, ਰਵਿੰਦਰ ਵੀਰ ਸਿੰਘ ਬੌਬੀ, ਜਥੇਦਾਰ ਮਹਾ ਸਿੰਘ, ਮਨਜੀਤ ਸਿੰਘ, ਬਿੱਲਾ ਬਾਬਾ, ਸਰੂਪ ਸਿੰਘ, ਪ੍ਰਧਾਨ ਪ੍ਰਦੀਪ ਸਿੰਘ ਦੁਸਾਂਝ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ <br/> ਅਗਲੀ ਖ਼ਬਰ ਮਿਲਾਪ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਹਲਕਾ ਸਾਹਨੇਵਾਲ ਪਹੁੰਚਣ 'ਤੇ ਸੰਗਤਾਂ ਵਲੋਂ ਸਵਾਗਤ <br/>
Ad Position 24