ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿੰਗ ਰੋਡ ਨੇੜੇ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਅੱਗ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਇੰਸਪੈਕਟਰ ਅਵਨੀਤ ਕÏਰ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖ਼ਤ ਪ੍ਰਭਜੋਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਸ਼ਿਮਲਾਪੁਰੀ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 25 ਸਾਲ ਦੀ ਕਰੀਬ ਸੀ | ਉਨ੍ਹਾਂ ਦੱਸਿਆ ਕਿ ਉਸਨੇ ਅਜੇ ਕੁੱਝ ਸਮਾਂ ਪਹਿਲਾਂ ਹੀ ਆਪਣੀ ਬੀਏ ਦੀ ਪੜ੍ਹਾਈ ਮੁਕੰਮਲ ਕੀਤੀ ਸੀ, ਪਰ ਪਿਛਲੇ ਕੁੱਝ ਸਮੇਂ ਤੋਂ ਉਹ ਪਰੇਸ਼ਾਨ ਸੀ | ਬੀਤੀ ਰਾਤ ਉਸਨੇ ਰਿੰਗ ਰੋਡ 'ਤੇ ਇਕ ਖ਼ਾਲੀ ਪਲਾਟ ਵਿਚ ਜਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ | ਸਿੱਟੇ ਵਜੋਂ ਉਸਦੀ ਮÏਕੇ 'ਤੇ ਮÏਤ ਹੋ ਗਈ | ਮਿ੍ਤਕ ਦੇ ਕਬਜ਼ੇ ਵਿਚ ਪੁਲਿਸ ਨੇ ਇਕ ਚਿੱਠੀ ਬਰਾਮਦ ਕੀਤੀ ਹੈ, ਜਿਸ ਵਿਚ ਉਸਨੇ ਆਪਣੀ ਮੌਤ ਦਾ ਕਾਰਨ ਖੁਦ ਨੂੰ ਦੱਸਿਆ | ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |