01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਸਾਲਾਨਾ ਅਥਲੈਟਿਕ ਮੀਟ ਸਮੈਸ਼ 2025 <br/>

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਡਾ. ਤਰਲੋਚਨ ਸਿੰਘ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਸਾਲਾਨਾ ਇੰਟਰ ਬੈਚ ਅਥਲੈਟਿਕ ਮੀਟ ਸਮੈਸ਼ 2025 ਕਾਲਜ ਕੈਂਪਸ ਵਿਖੇ ਕਰਵਾਈ ਗਈ | ਇਸ ਮੀਟ ਵਿਚ ਐਮ.ਬੀ.ਬੀ.ਐਸ. ਦੇ ਸਾਰੇ ਬੈਚਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੀਟ ਦੀ ਸ਼ੁਰੂਆਤ ਬਿਪਿਨ ਗੁਪਤਾ, ਸਕੱਤਰ ਹਸਪਤਾਲ ਮੈਨੇਜਿੰਗ ਸੁਸਾਇਟੀ ਵਲੋਂ ਗੁਬਾਰੇ ਉਡਾ ਕੇ ਕੀਤੀ ਗਈ | ਉਨ੍ਹਾਂ ਦੇ ਨਾਲ ਮੁਕੇਸ਼ ਕੁਮਾਰ, ਪਿ੍ੰਸੀਪਲ ਡਾ. ਜੀ.ਐਸ. ਵਾਂਡਰ, ਡਾ. ਸੰਦੀਪ ਕੌਸ਼ਲ, ਚੀਫ਼ ਕਾਰਡੀਓਲੋਜਿਸਟ ਡਾ. ਬਿਸ਼ਵ ਮੋਹਨ, ਡਾ. ਅਸ਼ੀਮਾ ਤਨੇਜਾ ਆਦਿ ਹਾਜ਼ਰ ਸਨ | ਮੀਟ ਵਿਚ ਲੜਕਿਆਂ ਅਤੇ ਲੜਕੀਆਂ ਲਈ ਕਈ ਅਥਲੈਟਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 100, 200, 400 ਮੀਟਰ ਰੀਲੇ, ਸ਼ਾਟ ਪੁੱਟ, ਟਗ ਆਫ਼ ਵਾਰ, ਫੁੱਟਬਾਲ, ਬੈਡਮਿੰਟਨ, ਬਾਸਕਟਬਾਲ, ਲਾਨ ਟੈਨਿਸ, ਖੋ-ਖੋ, ਕਿ੍ਕਟ, ਵਾਲੀਬਾਲ, ਟੇਬਲ ਟੈਨਿਸ ਅਤੇ ਡੌਜਬਾਲ ਸ਼ਾਮਿਲ ਸਨ | ਆਪਣੇ ਉਦਘਾਟਨੀ ਭਾਸ਼ਣ ਵਿਚ ਬਿਪਿਨ ਗੁਪਤਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ, ਕਿਉਂਕਿ ਇਹ ਸਰੀਰਕ ਤੰਦਰੁਸਤੀ ਤੇ ਮਾਨਸਿਕ ਸੁਖ-ਸੰਤੁਲਨ ਬਣਾਈ ਰੱਖਣ ਵਿਚ ਸਹਾਇਕ ਹੁੰਦੀਆਂ ਹਨ | ਪਿ੍ੰਸੀਪਲ ਡਾ. ਜੀ.ਐਸ. ਵਾਂਡਰ ਨੇ ਹਸਪਤਾਲ ਸਪੋਰਟਸ ਕਮੇਟੀ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਦੇ ਪ੍ਰਬੰਧ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਲਈ ਵਧਾਈ ਦਿੱਤੀ | ਉਨ੍ਹਾਂ ਨੇ ਮੀਟ ਦੀ ਸ਼ੁਰੂਆਤ ਦਾ ਐਲਾਨ ਕੀਤਾ | ਖੇਡ ਕਮੇਟੀ ਦੇ ਚੇਅਰਪਰਸਨ ਡਾ. ਅਸ਼ਵਨੀ ਕੇ. ਚੌਧਰੀ ਨੇ ਸਾਰੇ ਵਿਜੇਤਾਵਾਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਦੇ ਮਹੱਤਵ ਬਾਰੇ ਚਰਚਾ ਕੀਤੀ | ਖੇਡ ਕਮੇਟੀ ਦੇ ਸਕੱਤਰ ਡਾ. ਵਿਨੀਤ ਗਲਹੋਤਰਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਸਮੈਸ਼ 2025 ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਲੋਕ ਅਧਿਕਾਰ ਲਹਿਰ ਵਲੋਂ ਮੁੱਦਿਆਂ ਦੀ ਰਾਜਨੀਤੀ ਤੇ ਭਿ੍ਸ਼ਟਾਚਾਰ ਮੁਕਤ ਪੰਜਾਬ ਸਿਰਜਣ ਲਈ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ <br/>
Ad Position 24