27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਾਜਾਇਜ਼ ਢੰਗ ਨਾਲ ਬਿਜਲੀ ਦਾ ਕੁਨੈਕਸ਼ਨ ਲਗਾਉਣ ਦੇ ਮਾਮਲੇ ਵਿਚ ਤਿੰਨ ਪ੍ਰਾਈਵੇਟ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-11-2025
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਾਜਾਇਜ਼ ਢੰਗ ਨਾਲ ਬਿਜਲੀ ਦੇ ਕਨੈੱਕਸ਼ਨ ਲਗਾਉਣ ਦੇ ਮਾਮਲੇ ਵਿਚ ਪਾਵਰਕਾਮ ਦੇ ਤਿੰਨ ਪ੍ਰਾਈਵੇਟ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਿਵ ਕੁਮਾਰ ਵਾਸੀ ਨਿਊ ਕੁੰਦਨਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪ੍ਰਾਈਵੇਟ ਲਾਈਨਮੈਨ ਸੰਦੀਪ ਕੁਮਾਰ, ਨੋਡਲ ਕਰਮਚਾਰੀ ਸੰਜੀਵ ਬੱਸੀ ਅਤੇ ਪ੍ਰਾਈਵੇਟ ਲਾਈਨਮੈਨ ਗੁਰਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਬਿਜਲੀ ਮਹਿਕਮੇ 'ਚ ਨੌਕਰੀ ਕਰਦੇ ਸਨ ਅਤੇ ਇਨ੍ਹਾਂ ਨੇ ਉਸ ਵੇਲੇ ਗੁਰਨਾਮ ਨਗਰ ਨੇੜੇ ਕੈਨੇਡੀਅਨ ਸਵਿਮਿੰਗ ਪੂਲ ਪਿੰਡ ਹੁਸੈਨਪੁਰਾ ਦੇ ਨੇੜਿਉਂ ਲੰਘ ਰਹੀ 11 ਕੇ.ਵੀ. ਗੁਰੂ ਹਰਿਰਾਏ ਫੀਡਰ ਦੀਆਂ ਤਾਰਾਂ ਅਤੇ ਖੰਭਿਆਂ ਨੂੰ ਅਣਅਧਿਕਾਰਤ ਤੌਰ 'ਤੇ ਉਥੋਂ ਤਬਦੀਲ ਕਰ ਦਿੱਤਾ ਅਤੇ ਲੋਕਾਂ ਨੂੰ ਨਾਜਾਇਜ਼ ਕਨੈੱਕਸ਼ਨ ਦੇ ਦਿੱਤੇ, ਜਿੱਥੇ ਜਿਸ ਨਾਲ ਮਹਿਕਮੇ ਨੂੰ ਭਾਰੀ ਨੁਕਸਾਨ ਪੁੱਜਾ | ਪਤਾ ਲੱਗਣ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਲੁਟੇਰਾ ਫ਼ਰਾਰ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਦੇ ਨਾਲ-ਨਾਲ ਗੁਰੂ ਸਾਹਿਬਾਨਾਂ ਦੀ ਜੀਵਨੀ ਅਤੇ ਸਿੱਖ ਇਤਿਹਾਸ ਸੰਬੰਧੀ ਸੈਮੀਨਾਰ ਤੇ ਮੁ...
Ad Position 24