27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਲੁਟੇਰਾ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 03-11-2025
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਚੌਂਕੀ ਕੋਚਰ ਮਾਰਕੀਟ ਨੇੜੇ ਇਕ ਲੁਟੇਰਾ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਕਿਰਨ ਬਲੂਜਾ ਵਾਸੀ ਕਰਤਾਰ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਕੋਚਰ ਮਾਰਕੀਟ ਚੌਕ ਸਥਿਤ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਲਈ ਗਈ ਸੀ ਕਿ ਇਸ ਦੌਰਾਨ ਇਕ ਲੜਕਾ ਉੱਥੇ ਆਇਆ ਤੇ ਉਸ ਨੇ ਉਸ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਲਈ ਤੇ ਫ਼ਰਾਰ ਹੋ ਗਿਆ | ਉਸ ਨੇ ਰੋਲਾ ਵੀ ਪਾਇਆ, ਪਰ ਇਹ ਲੁਟੇਰਾ ਉਥੋਂ ਭੱਜ ਪਿਆ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ, ਪਰ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ | ਜ਼ਿਕਰਯੋਗ ਹੈ ਕਿ ਜਿਸ ਥਾਂ 'ਤੇ ਇਹ ਘਟਨਾ ਵਾਪਰੀ ਉਸ ਤੋਂ ਪੁਲਿਸ ਚੌਂਕੀ ਸਿਰਫ਼ 100 ਮੀਟਰ ਦੀ ਦੂਰੀ 'ਤੇ ਹੈ, ਪਰ ਫਿਰ ਵੀ ਲੁਟੇਰਾ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੈਨੇਟ ਭੰਗ ਕਰਨ ਦਾ ਮਾਮਲਾ<br> ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾ... ਅਗਲੀ ਖ਼ਬਰ ਨਾਜਾਇਜ਼ ਢੰਗ ਨਾਲ ਬਿਜਲੀ ਦਾ ਕੁਨੈਕਸ਼ਨ ਲਗਾਉਣ ਦੇ ਮਾਮਲੇ ਵਿਚ ਤਿੰਨ ਪ੍ਰਾਈਵੇਟ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
Ad Position 24