27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਘਰਾਂ ਵਲੋਂ ਸਜਾਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 03-11-2025

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ | ਦੁਕਾਨਦਾਰਾਂ ਅਤੇ ਸੰਗਤਾਂ ਵਲੋਂ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ, ਫੇਜ਼-2 ਦੁੱਗਰੀ ਤੋਂ ਨਗਰ ਕੀਰਤਨ ਸਜਾਇਆ : ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ, ਫੇਜ਼-2 ਦੁੱਗਰੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਸੰਗਤਾਂ ਵਲੋਂ ਝਾੜੂ ਦੀ ਸੇਵਾ ਕੀਤੀ ਜਾ ਰਹੀ ਸੀ ਅਤੇ ਮਗਰ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ | ਨਗਰ ਕੀਰਤਨ ਵਿਚ ਕੀਰਤਨੀ ਜੱਥੇ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਸਕੂਲੀ ਬੱਚੇ, ਬੈਂਡ ਪਾਰਟੀਆਂ, ਹਾਥੀ-ਘੋੜੇ ਸ਼ਾਮਿਲ ਸਨ | ਗੱਤਕਾ ਪਾਰਟੀਆਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ | ਨਗਰ ਕੀਰਤਨ ਦਾ ਥਾਂ-ਥਾਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਦੁਕਾਨਦਾਰਾਂ ਵਲੋਂ ਸੰਗਤਾਂ ਲਈ ਵੱਖ-ਵੱਖ ਤਰ੍ਹਾ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਫੇਜ਼-2, ਫੇਜ਼-3, ਐਚ.ਆਈ.ਜੀ ਤੋਂ ਦੁਰਗਾ ਮਾਤਾ ਮੰਦਿਰ ਦੇ ਸਾਹਮਣੇ ਵਾਲੀ ਗਲੀ ਤੇ ਪ੍ਰਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਅਤੇ ਕੰਵਲਨੈਣ ਸਿੰਘ ਭਾਟੀਆ ਨੇ ਨਗਰ ਕੀਰਤਨ ਵਿਚ ਸ਼ਾਮਿਲ ਜੱਥਿਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਦੱਸਿਆ ਕਿ 5 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਸ੍ਰੀ ਸੁਖਮਨੀ ਸਾਹਿਬ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਤੋਂ ਇਲਾਵਾ ਭਾਈ ਗੁਰਜੀਤ ਸਿੰਘ ਬੈਂਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਜਦ ਕਿ ਸ਼ਾਮ ਸਮੇਂ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਭਾਈ ਗਗਨਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ ਤੇ ਭਾਈ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਅਤੇ ਗੁਰਬਾਣੀ ਰਾਹੀਂ ਨਿਹਾਲ ਕਰਨਗੇ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਤੋਂ ਨਗਰ ਕੀਰਤਨ ਸਜਾਇਆ : ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਵਲੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ | ਨਗਰ ਕੀਰਤਨ 'ਚ ਇਸਤਰੀ ਸਤਿਸੰਗ ਸੇਵਾ ਸੁਸਾਇਟੀਆਂ, ਬੈਂਡ ਪਾਰਟੀਆਂ, ਕੀਰਤਨੀ ਜੱਥੇ, ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਸ਼ਾਮਿਲ ਸਨ | ਨਗਰ ਕੀਰਤਨ ਦਾ ਥਾਂ-ਥਾਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਰੂਟ ਦੌਰਾਨ ਸੰਗਤਾਂ ਅਤੇ ਦੁਕਾਨਦਾਰਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਰਗੋਧਾ ਕਲੋਨੀ, ਸ਼ਕਤੀ ਨਗਰ, ਗਰੀਨ ਫੀਲਡ, ਨੈਸ਼ਨਲ ਲੈਬ ਚੌਂਕ, ਸਾਊਥ ਮਾਡਲ ਗ੍ਰਾਮ, ਸੰਪੂਰਨ ਪੈਲੇਸ ਵਾਲੀ ਗਲੀ, ਕੋਚਰ ਮਾਰਕੀਟ ਰੋਡ, ਕੋਚਰ ਮਾਰਕੀਟ ਚੌਂਕ, ਟਰੱਸਟ ਵਾਲੀ ਗਲੀ, ਗਲੀ ਨੰਬਰ 1 ਮਾਡਲ ਗ੍ਰਾਮ, ਲੁਧਿਆਣਾ ਨਰਸਰੀ ਕਚਹਿਰੀ ਰੋਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਗੁਰਦੁਅਰਾ ਸਾਹਿਬ ਦੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਗਿਲਹੋਤਰਾ ਅਤੇ ਪ੍ਰਬੰਧਕਾਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਜੱਥਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਹਰਭਜਨ ਸਿੰਘ ਸਚਦੇਵਾ, ਭਗਤ ਸਿੰਘ ਬੱਤਰਾ, ਹਰਵਿੰਦਰ ਮੋਹਨ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਮਨੋਚਾ, ਕੰਵਲਜੀਤ ਸਿੰਘ ਬਿੱਟੂ, ਵਰਿੰਦਰ ਸਿੰਘ ਬਿੰਦਰਾ, ਦਵਿੰਦਰਪਾਲ ਸਿੰਘ ਭਾਟੀਆ, ਜਸਬੀਰ ਸਿੰਘ ਬੈਂਕ ਵਾਲੇ, ਅਰਵਿੰਦਰਪਾਲ ਸਿੰਘ ਬੰਟੀ, ਜਸਬੀਰ ਸਿੰਘ ਖੁਰਾਣਾ, ਹਰਜੀਤ ਸਿੰਘ ਆਹੂਜਾ ਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਸ਼ਹੀਦਾਂ ਤੋਂ ਨਗਰ ਕੀਰਤਨ ਸਜਾਇਆ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ (1947) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ 'ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ, ਕੀਰਤਨੀ ਜੱਥੇ, ਸਕੂਲੀ ਬੱਚੇ ਸ਼ਾਮਿਲ ਸਨ | ਨਗਰ ਕੀਰਤਨ ਗੁਲਾਟੀ ਚੌਂਕ, ਮੇਨ ਮਾਰਕੀਟ ਮਾਡਲ ਟਾਊਨ, ਗੁਰਦੁਆਰਾ ਸਿੰਘ ਸਭਾ, ਕ੍ਰਿਸ਼ਨਾ ਮੰਦਿਰ, ਲਾਲ ਕੋਠੀ, ਚਾਰ ਖੰਭਾ ਚੌਂਕ, ਗੁਲਾਟੀ ਚੌਂਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਮਾਡਲ ਟਾਊਨ ਮਾਰਕੀਟ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਵਿਸ਼ੇਸ਼ ਸਟੇਜ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਇਸ ਮੌਕੇ ਸੁਸਾਇਟੀ ਵਲੋਂ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਦਲਜੀਤ ਸਿੰਘ ਟੱਕਰ, ਅਰਵਿੰਦ ਸ਼ਰਮਾ, ਮਨਜੀਤ ਸਿੰਘ, ਜਸਵਿੰਦਰ ਸਿੰਘ ਸ਼ੰਮੀ, ਵਿਨੀਤ ਰਾਵਲ, ਭਗਵਿੰਦਰਪਾਲ ਸਿੰਘ ਗੋਲਡੀ, ਸੋਨੂੰ ਸੇਠੀ, ਅਮਿਤ ਗਰੋਵਰ, ਪਿ੍ੰਸ ਜੈਨ, ਸਹਿਜ ਕੁਕਰੇਜਾ, ਅਜੀਤ ਸਿੰਘ ਸੋਢੀ ਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਕੁਟੀਆ ਸਾਹਿਬ ਤੋਂ ਨਗਰ ਕੀਰਤਨ ਸਜਾਇਆ : ਗੁਰਦੁਆਰਾ ਸ਼੍ਰੀ ਗੁਰੂ ਕੁਟੀਆ ਸਾਹਿਬ ਸਿੰਘ ਆਈ-ਬਲਾਕ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਿੰਘ ਨੇ ਅਰਦਾਸ ਕਰਕੇ ਨਗਰ ਕੀਰਤਨ ਆਰੰਭ ਹੋ ਕੇ ਆਈ-ਬਲਾਕ ਦੇ ਵੱਖ-ਵੱਖ ਪਾਰਕਾਂ ਤੋਂ ਹੁੰਦਾ ਹੋਇਆ ਸ਼ੀਤਲਾ ਮਾਤਾ ਮੰਦਿਰ ਪਿੰਡ ਸਨੇਤ ਤੋਂ ਹੁੰਦਾ ਹੋਇਆ ਦੁਰਗਾ ਮਾਤਾ ਮੰਦਿਰ, ਗੁਰਦੁਆਰਾ ਐਚ-ਬਲਾਕ ਤੋਂ ਹੁੰਦਾ ਹੋਇਆ ਐਚ-ਬਲਾਕ ਵਿਖ਼ੇ ਗੁਰਿੰਦਰ ਪਾਲ ਸਿੰਘ ਪੱਪੂ ਟੀਮ ਤੇ ਸਮੁੱਚੇ ਪੱਪੂ ਪਰਿਵਾਰ ਵੱਲੋਂ ਕੁਲਚੇ ਛੋਲਿਆਂ ਦਾ ਸੰਗਤਾਂ ਲਈ ਲੰਗਰ ਲਗਾਇਆ ਗਿਆ | ਐਡਵੋਕੇਟ ਗਗਨਪ੍ਰੀਤ ਸਿੰਘ. ਡਾ ਕਰਨਵੀਰ ਸਿੰਘ ਤੇ ਪੱਪੂ ਟੀਮ ਦੇ ਮੈਂਬਰਾਂ ਵੱਲੋਂ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਪਾਏ ਗਏ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ | ਨਗਰ ਕੀਰਤਨ ਇਥੋਂ ਹੁੰਦਾ ਹੋਇਆ ਗੁਰਦੁਆਰਾ ਹਾਊਸਿੰਗ ਬੋਰਡ ਗੁਰਦੁਆਰਾ ਜੇ-ਬਲਾਕ ਤੋਂ ਹੁੰਦਾ ਹੋਇਆ ਗੁਰਦੁਆਰਾ ਕੁਟੀਆ ਸਾਹਿਬ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਹੋਈ | ਗੁਰਦੁਆਰਾ ਕੁਟੀਆ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਿੰਦਰ ਪਾਲ ਸਿੰਘ ਪੱਪੂ ਪਰਿਵਾਰ ਨੂੰ ਸਿਰੋਪਾਉ ਦੀ ਬਖਸ਼ਿਸ਼ ਕੀਤੀ ਗਈ | ਇਸ ਮੌਕੇ ਸ਼ੀਤਲ ਸਿੰਘ ਸੈਣੀ ਪ੍ਰਧਾਨ, ਗੁਰਸ਼ਰਨ ਸਿੰਘ, ਬੀਬੀ ਗੁਰਮੀਤ ਕੌਰ ਪੱਪੂ, ਸੁਰਜੀਤ ਸਿੰਘ ਅਰੋੜਾ, ਗੁਰਚਰਨ ਸਿੰਘ ਮਿੰਟਾ, ਨਗਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ ਲਵਲੀ, ਅਮਰਜੀਤ ਸਿੰਘ ਬਿੱਟੂ, ਅਮਰਜੀਤ ਸਿੰਘ ਦਿੱਲੀ ਵਾਲੇ, ਵਿੱਕੀ ਗਲੈਕਸੀ, ਬਲਜਿੰਦਰ ਸਿੰਘ ਮਠਾੜੂ, ਰਜੇਸ਼ ਗੁਪਤਾ,. ਦਲਜੀਤ ਸਿੰਘ ਖਾਲਸਾ, ਜਤਿੰਦਰ ਮਿੱਤਲ ਵੱਲੋਂ ਨਗਰ ਕੀਰਤਨ 'ਚ ਸ਼ਾਮਿਲ ਹੋਈਆਂ ਸੰਗਤਾਂ ਨੂੰ ਛੋਲੇ ਕੁਲਚੇ ਦਾ ਲੰਗਰ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਕੂੜਾ ਸੁੱਟਣ ਤੇ ਅੱਗ ਲਗਾਉਣ ਨਾਲ ਲੁਧਿਆਣਾ ਦੀ ਹਵਾ ਹੋ ਰਹੀ ਹੈ ਜ਼ਹਿਰੀਲੀ <br/>
Ad Position 24