27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕੈਬਨਿਟ ਮੰਤਰੀ ਅਰੋੜਾ ਨੇ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2025-26 ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 03-11-2025
ਲੁਧਿਆਣਾ, 2 ਨਵੰਬਰ (ਜਸਵਿੰਦਰ ਸਿੰਘ)-ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਦੇ ਸ਼ਾਸਤਰੀ ਬੈਡਮਿੰਟਨ ਹਾਲ ਵਿਖੇ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2025-26 ਦਾ ਉਦਘਾਟਨ ਕੀਤਾ | ਅੰਤਰਿਮ ਕਮੇਟੀ ਦੁਆਰਾ ਕਰਵਾਈ ਜਾ ਰਹੀ ਚਾਰ ਦਿਨਾਂ ਚੈਂਪੀਅਨਸ਼ਿਪ 5 ਨਵੰਬਰ ਨੂੰ ਸਮਾਪਤ ਹੋਵੇਗੀ | ਇਸ ਚੈਂਪੀਅਨਸ਼ਿਪ ਵਿਚ 20 ਜ਼ਿਲਿ੍ਹਆਂ ਦੇ 15 ਅਤੇ 17 ਸਾਲ ਤੋਂ ਘੱਟ ਉਮਰ ਦੇ 700 ਤੋਂ ਵੱਧ ਖਿਡਾਰੀ (ਲੜਕੇ ਅਤੇ ਲੜਕੀਆਂ) ਸ਼ਾਮਿਲ ਹੋਣਗੇ, ਜੋ ਸਿੰਗਲਜ਼, ਡਬਲਜ਼ ਅਤੇ ਮਿਕਸਡ ਡਬਲਜ਼ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਹਨ | ਮੈਚ ਸ਼ਾਸਤਰੀ ਬੈਡਮਿੰਟਨ ਹਾਲ ਅਤੇ ਸਤਲੁਜ ਕਲੱਬ ਵਿਖੇ ਇਕੋ ਸਮੇਂ ਕਰਵਾਏ ਜਾ ਰਹੇ ਹਨ | ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਨੌਜਵਾਨਾਂ ਦੇ ਮਨਾਂ ਨੂੰ ਆਕਾਰ ਦੇਣ ਵਿਚ ਖੇਡਾਂ ਦੀ ਪਰਿਵਰਤਨਸ਼ੀਲ ਭੂਮਿਕਾ 'ਤੇ ਚਾਨਣਾ ਪਾਇਆ | ਉਨ੍ਹਾਂ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਅਤੇ ਹੋਰ ਸਪਾਂਸਰਾਂ ਦਾ ਉਨ੍ਹਾਂ ਦੇ ਯਤਨਾਂ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਸਚਿਤ ਜੈਨ (ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ), ਅੰਤਰਿਮ ਕਮੇਟੀ ਮੈਂਬਰ ਸਕੱਤਰ ਸੁਲਭਾ ਜਿੰਦਲ, ਅੰਤਰਰਾਸ਼ਟਰੀ ਕੋਚ ਮੰਗਤ ਰਾਏ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ, ਗਗਨ ਕਪਿਲਾ, ਧੀਰਜ ਸ਼ਰਮਾ, ਵਿਲਾਸ ਹੰਸ, ਵਰੁਣ ਕੁਮਾਰ, ਇੰਦਰਪਾਲ ਸਿੰਘ, ਨਵਦੀਪ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਸੰਜੀਵ ਗੋਇਲ, ਵਿਪਨ ਮਿੱਤਲ, ਸੰਦੀਪ ਗੁਪਤਾ, ਆਨੰਦ ਤਿਵਾੜੀ, ਰਾਜੇਸ਼ ਗਾਂਧੀ, ਰਾਜੀਵ ਭੂੰਬਲਾ, ਜਸਵਿੰਦਰ ਸਿੰਘ, ਸਾਹਿਲ ਗੁਪਤਾ ਅਤੇ ਪ੍ਰਣਵ ਗੋਇਲ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਲਿਖਾਰੀ ਬੋਰਡ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੀ ਨਿਖੇਧੀ <br/> ਅਗਲੀ ਖ਼ਬਰ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਦੀ ਮੌਤ
Ad Position 24