27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 03-11-2025
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ - ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ 3 ਨਵੰਬਰ ਦਿਨ ਸੋਮਵਾਰ ਤੋਂ 5 ਨਵੰਬਰ ਦਿਨ ਬੁੱਧਵਾਰ ਤੱਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਰਾਗੀ ਜੱਥੇ ਹਾਜ਼ਰੀਆਂ ਭਰਨਗੇ | ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸੋਮਵਾਰ ਨੂੰ ਸਵੇਰ ਅੰਮਿ੍ਤ ਵੇਲੇ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਬਾਅਦ ਸ਼੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਅਤੇ ਸ਼ਾਮ ਦੇ ਸਮਾਗਮ 'ਚ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ | ਮੰਗਲਵਾਰ ਨੂੰ ਸ਼ਾਮ ਦੇ ਸਮਾਗਮ ਵਿਚ ਸੋਧਰ ਰਹਿਰਾਸ ਤੋਂ ਬਾਅਦ ਭਾਈ ਗੁਰਪ੍ਰੀਤ ਸਿੰਘ ਰੇਰੂ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਬੁੱਧਵਾਰ ਨੂੰ ਸਵੇਰ ਅੰਮਿ੍ਤ ਵੇਲੇ ਤੋਂ ਗੁਰਬਾਣੀ ਦੇ ਪ੍ਰਵਾਹ ਆਰੰਭ ਹੋਣਗੇ | ਨਿਤਨੇਮ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਆਸਾ ਜੀ ਦੀ ਵਾਰ ਦੇ ਕੀਰਤਨ ਦੀ ਸੇਵਾ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਕਰਨਗੇ | 8 ਵਜੇ ਆਖੰਡਪਾਠ ਸਾਹਿਬ ਦੀ ਸਮਾਪਤੀ ਦੇ ਭੋਗ ਪਾਏ ਜਾਣਗੇ | ਭੋਗ ਦੀ ਸਮਾਪਤੀ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸਰਵਨ ਕਰਵਾਉਣਗੇ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਨਗੇ | ਉਨ੍ਹਾਂ ਤੋਂ ਬਾਅਦ (ਭਾਈ ਸੱਤਾ ਭਾਈ ਬਲਵੰਡ ਜੀ ਗੁਰਮਤਿ ਸੰਗੀਤ ਅਕੈਡਮੀ) ਦੇ ਬੱਚੇ ਸੰਗਤਾਂ ਨੂੰ ਕੀਰਤਨ ਸਰਵਨ ਕਰਵਾਉਣਗੇ | ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੀ ਕੀਰਤਨ ਦੀ ਸੇਵਾ ਕਰਨਗੀਆਂ | ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਹੀਰਾ ਸਿੰਘ 12 ਵਜੇ ਤੋਂ 1.15 ਵਜੇ ਤੱਕ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣਗੇ | 1.15 ਤੋਂ 2.30 ਵਜੇ ਤੱਕ ਭਾਈ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲੇ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਸਰਵਨ ਕਰਵਾਉਣਗੇ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾਤ, ਬਲਬੀਰ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਵਰਿੰਦਰ ਮੋਹਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਸ਼ਰਧਾ ਤੇ ਸਤਿਕਾਰ ਸਹਿਤ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ-ਸਲੂਜਾ <br/> ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/>
Ad Position 24