27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਗਰ ਕੀਰਤਨ ਦਾ ਸ਼ਰਧਾ ਤੇ ਸਤਿਕਾਰ ਸਹਿਤ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ-ਸਲੂਜਾ <br/>

Ad Position 21
No active advertisement
ਅਜੀਤ ਡੈਸਕ 03-11-2025
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਐਸੋਸੀਏਸ਼ਨ ਵੱਲੋਂ ਜਗਤ ਗੁਰੂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ 4 ਨਵੰਬਰ ਨੂੰ ਗਿੱਲ ਰੋਡ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ, ਜਿਸ ਵਿਚ ਮਾਰਕੀਟ ਦੇ ਸਮੂਹ ਦੁਕਾਨਦਾਰ ਸ਼ਾਮਿਲ ਹੋਣਗੇ | ਇਸ ਮੌਕੇ ਬੋਲਦਿਆਂ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਕੇ ਛੱਕੋ ਤੇ ਚਲਦੇ ਹੋਏ ਸਮੁੱਚੀ ਮਾਨਵਤਾ ਦੀ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ ਤਾਂ ਹੀ ਇਹ ਪੁਰਬ ਮਨਾਏ ਸਫ਼ਲ ਹੋ ਸਕਦੇ ਹਨ | ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਜਤਿੰਦਰ ਸਿੰਘ ਬੌਬੀ, ਪਿ੍ਤਪਾਲ ਸਿੰਘ ਡੰਗ, ਰਾਜੀਵ ਬਾਂਸਲ, ਦਮਨਦੀਪ ਸਿੰਘ ਸਲੂਜਾ, ਇੰਦਰ ਡੰਗ, ਪ੍ਰੀਤ ਚਾਵਲਾ, ਰਮੇਸ਼ ਕੁਮਾਰ ਮੇਸ਼ੀ, ਜਤਿੰਦਰ ਸਿੰਘ ਮੱਕੜ, ਵਿਕਰਮ ਸਰੀਨ, ਐਡਵੋਕੇਟ ਹਰਕਮਲ ਸਿੰਘ, ਐਡਵੋਕੇਟ ਗੁਰਜੋਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੈਕਾਰਿਆਂ ਦੀ ਗੂੰਜ 'ਚ ਨਵੇਂ ਹਾਈਡਰੋਲਿਕ ਨਿਸ਼ਾਨ ਸਾਹਿਬ ਦੀ ਹੋਈ ਸਥਾਪਨਾ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ...
Ad Position 24