ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਅਮਨ ਤੇ ਭਾਈ ਰਾਜਵਿੰਦਰ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ 'ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ' ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ |ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ |ਅੱਜ ਲੋੜ ਹੈ ਪ੍ਰਭੂ ਕੀਰਤੀ ਵਿਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ | ਇਸ ਮੌਕੇ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ 'ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕੀਤੇ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਜਗਬੀਰ ਸਿੰਘ, ਡਾ. ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਆਦਿ ਵਿਸੇਸ਼ ਤੌਰ 'ਤੇ ਹਾਜ਼ਰ ਸਨ |