27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜਾਇਦਾਦ ਦੇ ਮਾਮਲੇ ਵਿਚ 3 ਕਰੋੜ 45 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-11-2025
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ 3 ਕਰੋੜ 45 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਤਕਦੀਰ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਬਾੜੇਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸਾਇਆ ਕਲਾਂ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਪਾਸੋਂ 767 ਵਰਗ ਗਜ ਦਾ ਇਕ ਪਲਾਟ ਨਿਊ ਦੀਪ ਨਗਰ ਵਿਚ ਖਰੀਦ ਕੀਤਾ ਸੀ, ਇਸ ਬਦਲੇ ਉਸ ਨੇ ਕਥਿਤ ਦੋਸ਼ੀ ਨੂੰ 3 ਕਰੋੜ 45 ਲੱਖ ਰੁਪਏ ਦੇ ਦਿੱਤੇ, ਪਰ ਕਥਿਤ ਦੋਸ਼ੀ ਨੇ ਉਸ ਦੇ ਨਾਮ 'ਤੇ ਰਜਿਸਟਰੀ ਨਹੀਂ ਕਰਵਾਈ ਅਤੇ ਜਦੋਂ ਉਸ ਨੇ ਰਜਿਸਟਰੀ ਕਰਵਾਉਣ ਲਈ ਕਿਹਾ ਤਾਂ ਕਥਿਤ ਦੋਸ਼ੀ ਉਸ ਨੂੰ ਧਮਕੀਆਂ ਦੇਣ ਲੱਗ ਪਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਨਾਕਾਮੀ ਕਾਰਨ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ 'ਤੇ ਮਾਰ ਰਹੀ ਡਾਕਾ-ਵੜਿੰਗ <br/> ਅਗਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ...
Ad Position 24