22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਜਪ ਤਪ ਚੁਪਹਿਰਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਵਲੋਂ ਮਹਾਨ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ | ਇਨ੍ਹਾਂ ਮਹਾਨ ਸਮਾਗਮਾਂ ਵਿਚ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਵਲੋਂ ਸੰਗਤੀ ਰੂਪ ਵਿਚ ਸ਼੍ਰੀ ਜਪੁਜੀ ਸਾਹਿਬ, ਸ਼੍ਰੀ ਚੌਪਈ ਸਾਹਿਬ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਹਾਜ਼ਰੀ ਲਗਵਾ ਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਚਰਨਾਂ ਵਿਚ ਹਾਜ਼ਰੀ ਲਗਵਾਈ ਗਈ | ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਕੀਰਤਨ ਦੀ ਹਾਜ਼ਰੀ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਜੀ ਬੀਬੀ ਕੌਲਾਂ ਸ਼੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਨੇਂ ਭਰੀ | ਮਾਤਾ ਵਿਪਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸੰਗਤਾਂ ਦੇ ਦਰਸ਼ਨ ਕਰਨ ਲਈ ਪੁੱਜੇ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਮਨਿੰਦਰ ਸਿੰਘ ਅਹੂਜਾ ਨੇ ਦੱਸਿਆ ਕੇ ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਸਾਹਿਬ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਜੀ, ਮਾਤਾ ਵਿਪਨਪ੍ਰੀਤ ਕੌਰ ਅਤੇ ਮਨਿੰਦਰ ਸਿੰਘ ਅਹੂਜਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੋਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨੈਲ ਸਿੰਘ, ਅਮਰਜੀਤ ਕੌਰ, ਗੁਰਪ੍ਰੀਤ ਕੌਰ, ਬਲਜੀਤ ਕੌਰ, ਦਵਿੰਦਰ ਕੌਰ, ਮਨਿੰਦਰਪਾਲ ਸਿੰਘ ਸੋਨੂੰ, ਗੁਰਮੀਤ ਸਿੰਘ ਰੋਮੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ, ਸੀਨੀਅਰ ਡਿਪਟੀ ਮੇਅਰ ਅਤੇ ਨਿਗਮ ਕਮਿਸ਼ਨਰ ਨੇ ਪਵੇਲੀਅਨ ਮਾਲ ਨੇੜੇ ਸਟੈਟਿਕ ਕੰਪੈਕਟਰ ਸਾਈਟ ਦਾ ਕੀਤਾ ਨਿਰੀਖਣ... ਅਗਲੀ ਖ਼ਬਰ ਗਾਂਧੀ ਨਗਰ ਮਾਰਕੀਟ 'ਚ ਕੱਪੜਿਆਂ ਦੀ ਦੁਕਾਨ ਨੰੂ ਲੱਗੀ ਅੱਗ <br/>
Ad Position 24