22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸੁਰਜੀਤ ਕੁਮਾਰ ਵਾਸੀ ਐਲ.ਆਈ.ਜੀ. ਫਲੈਟ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਪਿੰਡ ਗਿੱਲ ਨੇੜੇ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ | ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਗੁਰਦੀਪ ਸਿੰਘ ਉਰਫ਼ ਲਾਡੀ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਗੋਪਾਲਪੁਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 33 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਤੀਜੇ ਮਾਮਲੇ ਵਿਚ ਪੁਲਿਸ ਨੇ ਬਲਜਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਅਤੇ ਗਗਨਜੋਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਜਵੱਦੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸਿਮਰਜੀਤ ਸਿੰਘ ਉਰਫ਼ ਸੀਮਾ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਹਿੰਮਤ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 28 ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਮਨਦੀਪ ਸਿੰਘ ਉਰਫ਼ ਗੋਲੂ ਵਾਸੀ ਪ੍ਰਭਾਤ ਨਗਰ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਵਲੋਂ ਸੰਦੀਪ ਉਰਫ਼ ਭੰਗੂ ਵਾਸੀ ਸ਼ਾਮ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਇਹਨਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ¢

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਸਟੋਰ ਦੇ ਮਾਲਕ ਨੇ ਕੀਤੀ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਅਗਲੀ ਖ਼ਬਰ ਸੜਕ ਹਾਦਸੇ ਵਿਚ ਕੰਪਨੀ ਦੇ ਮੁਲਾਜ਼ਮ ਦੀ ਮÏਤ
Ad Position 24