ਫੁੱਲਾਂਵਾਲ, 3 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਧਾਂਦਰਾ ਰੋਡ ਵਿਖੇ 69ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2025) ਨੇ ਅੰਡਰ-19 ਲੜਕੇ ਸ਼ਤਰੰਜ ਚੈਂਪੀਅਨਸ਼ਿਪ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਇਹ ਮੁਕਾਬਲੇ ਡੀ.ਈ.ਓ. ਡਿੰਪਲ ਮਦਾਨ, ਡਿਪਟੀ ਡੀਈਓ ਅਮਨਦੀਪ ਸਿੰਘ ਅਤੇ ਡੀ.ਐਸ.ਸੀ. ਕੁਲਵੀਰ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਗਏ, ਜਿਨ੍ਹਾਂ ਵਿਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਫ਼ਤਿਹਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਖਿਡਾਰੀਆਂ ਨੂੰ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ, ਪਿ੍ੰਸੀਪਲ ਸ਼ਿਖਾ ਗਿੱਲ, ਡੀ.ਐਸ.ਸੀ ਕੁਲਵੀਰ ਸਿੰਘ, ਸਤਨਾਮ ਸਿੰਘ ਦੋਲੋਂ ਕਲਾਂ, ਮਨਦੀਪ ਸਿੰਘ ਸੁਨਾਮ ਅਤੇ ਕਮਲ ਸਿੰਘ ਦੁਆਰਾ ਸਾਂਝੇ ਤੌਰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ |