22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਿਹਤ ਵਿਭਾਗ ਵਲੋਂ ਜਨਤਾ ਲਈ ਚੇਤਾਵਨੀ ਜਾਰੀ <br/>

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਡਾ. ਤਰਲੋਚਨ ਸਿੰਘ)-ਪਰਾਲੀ ਸਾੜਨ ਦਾ ਸੀਜ਼ਨ ਸ਼ੁਰੂ ਹੋਣ ਨਾਲ ਲੁਧਿਆਣਾ ਜ਼ਿਲੇ੍ਹ ਵਿਚ ਸੰਘਣੀ ਧੁੰਦ ਤੇ ਹਵਾ ਦੀ ਗੁਣਵੱਤਾ ਵਿਚ ਤੇਜ਼ ਗਿਰਾਵਟ ਦੇਖੀ ਜਾ ਰਹੀ ਹੈ | ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ | ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਚੇਤਾਵਨੀ ਦਿੱਤੀ ਹੈ ਕਿ ਹਵਾ ਪ੍ਰਦੂਸ਼ਣ ਕਾਰਨ ਸਿਹਤ ਨਾਲ ਜੁੜੇ ਗੰਭੀਰ ਖਤਰੇ ਵਧ ਰਹੇ ਹਨ ਅਤੇ ਸਾਰੇ ਨਿਵਾਸੀਆਂ ਨੂੰ ਸੁਰੱਖਿਆ ਉਪਾਅ ਅਪਣਾਉਣ ਦੀ ਅਪੀਲ ਕੀਤੀ ਹੈ | ਡਾ. ਕੌਰ ਨੇ ਦੱਸਿਆ ਕਿ ਸਿਵਲ ਸਰਜਨ ਦਫ਼ਤਰ ਵਲੋਂ ਪ੍ਰਦੂਸ਼ਣ ਨਾਲ ਜੁੜੀਆਂ ਬਿਮਾਰੀਆਂ ਦੀ ਨਿਗਰਾਨੀ ਤੇਜ਼ ਕਰ ਦਿੱਤੀ ਗਈ ਹੈ ਅਤੇ ਉੱਚ ਜ਼ੋਖ਼ਮ ਵਾਲੇ ਖੇਤਰਾਂ ਵਿਚ ਐਮਰਜੈਂਸੀ ਸਹਾਇਤਾ ਸੇਵਾਵਾਂ ਸਥਾਪਤ ਕੀਤੀਆਂ ਗਈਆਂ ਹਨ | ਅਸੀਂ ਸਾਰੇ ਨਿਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਇਸ ਸਲਾਹਨਾਮੇ ਦੀ ਪਾਲਨਾ ਕਰੋ ਅਤੇ ਕਿਸੇ ਵੀ ਲੱਛਣ ਦੇ ਮਾਮਲੇ ਵਿਚ ਤੁਰੰਤ ਇਲਾਜ ਲਈ ਸੰਪਰਕ ਕਰੋ | ਵਿਭਾਗ ਨੇ ਕਿਸਾਨਾਂ, ਨਾਗਰਿਕਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਖੁੱਲ੍ਹੇ ਵਿਚ ਸਾੜਨ ਤੋਂ ਬਚਣ ਅਤੇ ਲੁਧਿਆਣਾ ਨੂੰ ਸਿਹਤਮੰਦ ਅਤੇ ਪ੍ਰਦੂਸ਼ਣ-ਰਹਿਤ ਬਣਾਉਣ ਲਈ ਸਾਫ਼ ਹਵਾ ਮੁਹਿੰਮਾਂ ਵਿਚ ਹਿੱਸਾ ਲੈਣ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਵਿਰੋਧ <br/> ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸੀ. ਸੈ. ਸਕੂਲ ਵਿਖੇ 69ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ <br/>
Ad Position 24