22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਤੀ-ਪਤਨੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਚਾਰ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਰਵਾਨਾ ਕਲੱਬ ਨੇੜੇ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪਤੀ-ਪਤਨੀ ਜ਼ਖਮੀ ਹੋ ਗਏ ਸਨ | ਹਮਲਾਵਰਾਂ ਵਲੋਂ ਸ਼ਿਕਾਇਤਕਰਤਾ ਨੌਵਾਨ ਦਾ ਪਿਸਤੌਲ ਵੀ ਖੋਹ ਲਿਆ ਸੀ ਤੇ ਕੁੱਟਮਾਰ ਕਰਨ ਉਪਰੰਤ ਫ਼ਰਾਰ ਹੋ ਗਏ ਸਨ | ਪੁਲਿਸ ਵਲੋਂ ਇਸ ਮਾਮਲੇ ਵਿਚ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗੋਲਫ ਲਿੰਕ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸੁਖਦੇਵ ਸਿੰਘ ਪੁੱਤਰ ਮਲਕੀਤ ਸਿੰਘ | ਮਨਿੰਦਰ ਸਿੰਘ ਮਨੀ | ਜਗਬੀਰ ਸਿੰਘ ਜੱਗਾ ਅਤੇ ਸੰਦੀਪ ਸਿੰਘ ਦੀਪਾ ਵਾਸੀ ਪਿੰਡ ਮਲਕਪੁਰ ਨੂੰ ਕਾਬੂ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਨਿਰਵਾਨਾ ਕਲੱਬ ਨੇੜੇ ਆਪਣੀ ਪਤਨੀ ਨੇਹਾ ਨਾਲ ਕਾਰ ਵਿਚ ਜਾ ਰਿਹਾ ਸੀ ਕਿ ਇਹਨਾਂ ਹਮਲਾਵਰਾਂ ਵਲੋਂ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਦੀ ਕੁੱਟਮਾਰ ਕਰਨ ਦੀ ਸ਼ੁਰੂ ਕਰ ਦਿੱਤੀ | ਇਸ ਦÏਰਾਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦਾ ਪਿਸਤੌਲ ਵੀ ਖੋਹ ਲਿਆ ਤੇ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਜਾਂਚ ਦÏਰਾਨ ਪੁਲਿਸ ਨੇ ਉਕਤ ਦੋਸ਼ੀਆਂ ਨੂੰ ਕਾਬੂ ਕੀਤਾ | ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਲੁਧਿਆਣਾ ਨੇ 72 ਘੰਟੇ ਦੇ ਝੋਨੇ ਦੀ ਲਿਫਟਿੰਗ ਦੇ ਨਿਯਮਾਂ ਨੂੰ ਪਾਰ ਕਰਕੇ ਪੰਜਾਬ ਵਿਚ ਮੋਹਰੀ ਸਥਾਨ ਹਾਸਲ ਕੀਤ... ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਵਿਰੋਧ <br/>
Ad Position 24