22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੂੜੇ ਦੀ ਖੁੱਲ੍ਹੀ ਡੰਪਿੰਗ ਰੋਕਣ ਲਈ ਨਗਰ ਨਿਗਮ ਨੇ ਸਖ਼ਤ ਰੁਖ਼ ਅਪਣਾਇਆ <br/>

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਖੁੱਲ੍ਹੇ ਵਿੱਚ ਕੂੜਾ ਸੁੱਟਣ ਅਤੇ ਕੂੜਾ ਸਾੜਨ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੱਲ੍ਹੇ ਵਿਚ ਕੂੜਾ ਸੁੱਟਣ ਜਾਂ ਕੂੜਾ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸ਼ਹਿਰ ਵਿਚ ਸਫ਼ਾਈ ਯਕੀਨੀ ਬਣਾਈ ਜਾਵੇ | ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਹਿੰਮ ਤੇਜ਼ ਕੀਤੀ ਜਾਵੇ ਅਤੇ ਜੇਕਰ ਕੋਈ ਖੁੱਲ੍ਹੇ ਵਿਚ ਕੂੜਾ ਸੁੱਟਦਾ ਜਾਂ ਕੂੜਾ ਸਾੜਦਾ ਫੜਿਆ ਜਾਂਦਾ ਹੈ ਤਾਂ ਉਸ ਦੇ ਚਲਾਨ ਕੀਤੇ ਜਾਣ | ਇਸ ਤੋਂ ਇਲਾਵਾ, ਡੇਚਲਵਾਲ ਨੇ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਜ਼ਮੀਨੀ ਪੱਧਰ 'ਤੇ ਸਫਾਈ ਯਕੀਨੀ ਬਣਾਉਣ ਵਿਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ | ਇਹ ਨਿਰਦੇਸ਼ ਸੋਮਵਾਰ ਸ਼ਾਮ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ | ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਅਤੇ ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ ਨੀਰਜ ਜੈਨ, ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਅਤੇ ਸਹਾਇਕ ਕਮਿਸ਼ਨਰ ਜਸਦੇਵ ਸੇਖੋਂ, ਸੀ.ਐਸ.ਓ ਅਸ਼ਵਨੀ ਸਹੋਤਾ, ਸਿਹਤ ਅਧਿਕਾਰੀ ਵਿਪਲ ਮਲਹੋਤਰਾ, ਮੁੱਖ ਸੈਨੇਟਰੀ ਇੰਸਪੈਕਟਰਜ਼ (ਸੀ.ਐਸ.ਆਈ) ਅਤੇ ਸੈਨੇਟਰੀ ਇੰਸਪੈਕਟਰਜ਼ (ਐਸ.ਆਈ) ਮੌਜੂਦ ਸਨ | ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਦੱਸਿਆ ਕਿ ਨਗਰ ਨਿਗਮ ਨਿਯਮਿਤ ਤੌਰ 'ਤੇ ਵਸਨੀਕਾਂ ਨੂੰ ਖੁੱਲ੍ਹੇ ਵਿਚ ਕੂੜਾ ਸੁੱਟਣ ਨੂੰ ਬੰਦ ਕਰਨ ਲਈ ਅਪੀਲ ਕਰ ਰਿਹਾ ਹੈ | ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡੇਚਲਵਾਲ ਨੇ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਫੀਲਡ ਵਿੱਚ ਜਾਣ ਅਤੇ ਆਪਣੇ-ਆਪਣੇ ਏਰੀਏ ਵਿੱਚ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਡੇਚਲਵਾਲ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਅਚਨਚੇਤ ਨਿਰੀਖਣ ਵੀ ਕਰਨਗੇ | ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਤੋਂ ਇਲਾਵਾ, ਨਗਰ ਨਿਗਮ ਜ਼ਮੀਨੀ ਪੱਧਰ 'ਤੇ ਆਪਣੀ ਡਿਊਟੀ ਨਿਭਾਉਣ ਵਿਚ ਅਸਫਲ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕਰੇਗਾ | ਕੁਝ ਕਰਮਚਾਰੀਆਂ ਨੂੰ ਪਹਿਲਾਂ ਵੀ ਮੁਅੱਤਲ ਕੀਤਾ ਗਿਆ ਹੈ ਕਿਉਂਕਿ ਉਹ ਆਪਣੇ-ਆਪਣੇ ਏਰੀਏ ਵਿਚ ਸਫਾਈ ਨੂੰ ਯਕੀਨੀ ਬਣਾਉਣ 'ਚ ਅਸਫਲ ਰਹੇ ਸਨ | ਅੰਤ ਵਿਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਥਾਵਾਂ/ਪਲਾਟਾਂ 'ਤੇ ਕੂੜਾ ਨਾ ਸੁੱਟ ਕੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਨਗਰ ਨਿਗਮ ਦਾ ਸਮਰਥਨ ਕਰਨ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਤਿੰਦਰ ਖੰਗੂੜਾ ਨੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ <br/> ਅਗਲੀ ਖ਼ਬਰ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ ਪੰਜਾਬ, ਪੰਜਾਬੀ ਤੇ ਪੰਜਾਬੀਆਂ ਦੇ ਹੱਕਾਂ 'ਤੇ ਹਮਲਾ-ਕੇ. ਡੀ. ਵੈਦ...
Ad Position 24