22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਚੇਅਰਮੈਨ ਜਤਿੰਦਰ ਖੰਗੂੜਾ ਨੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ <br/>

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਜਤਿੰਦਰ ਖੰਗੂੜਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਰਡ ਨੰਬਰ 59 ਵਿਚ ਸੰਗਤਾਂ ਵਲੋਂ ਕੱਢੇ ਗਏ ਨਗਰ ਕੀਰਤਨ ਵਿਚ ਪੂਰੀ ਸ਼ਰਧਾ ਨਾਲ ਹਾਜ਼ਰੀ ਭਰੀ | ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਚੇਅਰਮੈਨ ਖੰਗੂੜਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ ਸਾਨੂੰ ਸਮਾਨਤਾ, ਭਾਈਚਾਰਕ ਸਾਂਝ ਅਤੇ ਨਿਸਵਾਰਥ ਸੇਵਾ ਦੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਦੇ ਹਨ ਉਨ੍ਹਾਂ ਨੇ ਨਗਰ ਕੀਰਤਨ ਦੇ ਸ਼ਾਨਦਾਰ ਪ੍ਰਬੰਧਾਂ ਲਈ ਪ੍ਰਬੰਧਕ ਕਮੇਟੀ, ਸੇਵਾਦਾਰਾਂ ਅਤੇ ਸੰਗਤ ਨੂੰ ਵਿਸ਼ੇਸ਼ ਧੰਨਵਾਦ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲੇ 'ਚ ਸ਼ਾਨਦਾਰ ਪ੍ਰਾਪਤੀ <br/> ਅਗਲੀ ਖ਼ਬਰ ਕੂੜੇ ਦੀ ਖੁੱਲ੍ਹੀ ਡੰਪਿੰਗ ਰੋਕਣ ਲਈ ਨਗਰ ਨਿਗਮ ਨੇ ਸਖ਼ਤ ਰੁਖ਼ ਅਪਣਾਇਆ <br/>
Ad Position 24