ਇਆਲੀ/ਥਰੀਕੇ, 3 ਨਵੰਬਰ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ ਲਲਤੋਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਇੱਕ ਵਾਰ ਫਿਰ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਦੌਰਾਨ ਏਕਜੋਤ ਸਿੰਘ ਅਤੇ ਪ੍ਰਥਮ ਬਜਾਜ ਨੇ ਆਪਣੀ ਲਾਜਵਾਬ ਪ੍ਰਤਿਭਾ ਨਾਲ ਆਯੋਜਿਤ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਅਤੇ ਸਕੂਲ ਦੇ ਅਧਿਆਪਕਾਂ ਦੇ ਸਫਲ ਮਾਰਗ ਦਰਸ਼ਨ ਦਾ ਨਤੀਜਾ ਹੈ | ਸਕੂਲ ਦੀ ਪਿ੍ੰਸੀਪਲ ਨੇ ਦੋਵਾਂ ਵਿਦਿਆਰਥੀਆਂ ਦੀ ਇਸ ਵਿਸ਼ੇਸ਼ ਪ੍ਰਾਪਤੀ ਲਈ ਵਧਾਈ ਦਿੱਤੀ |