22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾਪੂਰਵਕ ਕਰਵਾਏ ਗਏ | ਜਿਨ੍ਹਾਂ ਵਿਚ ਸਵੇਰੇ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਗਏ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਦਿਲਬਾਗ ਸਿੰਘ ਲੁਧਿਆਣੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦੇ ਕੀਰਤਨ ਸਰਵਨ ਕਰਵਾਏ ਅਤੇ ਗੁਰੂ ਜਸ ਨਾਲ ਜੋੜਿਆ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਸ਼ਾਮ ਦੇ ਸਮਾਗਮ ਵਿਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਭਾਈ ਦਿਲਬਾਗ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਗਿਆਨੀ ਗੁਰਵਿੰਦਰ ਸ਼ਾਹ ਸਿੰਘ ਪਾਣੀਪਤ ਵਾਲਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਠੱਕਰਵਾਲ ਵਿਖੇ ਨਗਰ ਕੀਰਤਨ ਨੂੰ ਲੈ ਕੇ ਤਿਆਰੀਆਂ ਮੁਕੰਮਲ, ਆਰੰਭਤਾ ਅੱਜ <br/> ਅਗਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲੇ 'ਚ ਸ਼ਾਨਦਾਰ ਪ੍ਰਾਪਤੀ <br/>
Ad Position 24