22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜੇਲ੍ਹ ਵਿਚੋਂ ਚਾਰ ਮੋਬਾਈਲ ਬਰਾਮਦ <br/>

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਬੈਰਕਾਂ ਦੀ ਤਲਾਸ਼ੀ ਦੌਰਾਨ ਚਾਰ ਮੋਬਾਈਲ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਨੇ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਹੈ ਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰੀਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਕੁਲਵਿੰਦਰ ਸਿੰਘ ਨਾਮੀ ਬੰਦੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜੇਲ੍ਹ ਤੇ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਇਹ ਮੋਬਾਈਲ ਜੇਲ੍ਹ ਅੰਦਰ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ¢ ਜੇਲ੍ਹ ਅਧਿਕਾਰੀਆਂ ਵਲੋਂ ਇਕ ਮੋਬਾਈਲ ਕੁਲਵਿੰਦਰ ਸਿੰਘ ਤੋਂ ਬਰਾਮਦ ਕੀਤਾ ਗਿਆ ਹੈ, ਜਦਕਿ ਤਿੰਨ ਮੋਬਾਈਲ ਵੱਖ-ਵੱਖ ਬੈਰਕਾਂ ਤੋਂ ਬਰਾਮਦ ਕੀਤੇ ਗਏ ਹਨ | ਉਨ੍ਹਾਂ ਮੋਬਾਈਲਾਂ ਦੇ ਮਾਲਕਾਂ ਦੀ ਵੀ ਪੁਲਿਸ ਵਲੋਂ ਸ਼ਨਾਖ਼ਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢
ਕਬਜ਼ੇ ਦੀ ਕੋਸ਼ਿਸ਼
ਪੁਲਿਸ ਨੇ ਪਰਮਜੀਤ ਸਿੰਘ ਵਾਸੀ ਪਿੰਡ ਖੇੜੀ ਦੀ ਸ਼ਿਕਾਇਤ 'ਤੇ ਮਨਿੰਦਰ ਸਿੰਘ, ਸਤਵਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਦਪਿੰਦਰ ਕÏਰ ਵਾਸੀ ਪਿੰਡ ਖੇੜੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੇ ਘਰ 'ਤੇ ਹਮਲਾ ਕਰਕੇ ਭੰਨ-ਤੋੜ ਕਰਨ ਅਤੇ ਸੋਨੇ ਦੇ ਗਹਿਣਿਆਂ ਨੂੰ ਖ਼ੁਰਦ-ਬੁਰਦ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਘਰ 'ਤੇ ਕਬਜ਼ੇ ਦੀ ਕੋਸ਼ਿਸ਼ ਕਰ ਰਹੇ ਸਨ¢
ਮੋਟਰਸਾਈਕਲ ਚੋਰੀ
ਸਥਾਨਕ ਘੁਮਾਰ ਮੰਡੀ ਤੋਂ ਚੋਰਾਂ ਵਲੋਂ ਰਜਤ ਕੁਮਾਰ ਵਾਸੀ ਕੁਮਾਰ ਮੰਡੀ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ¢ ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢ ਦੂਜੇ ਮਾਮਲੇ ਵਿਚ ਸਥਾਨਕ ਘੁਮਾਰ ਮੰਡੀ ਤੋਂ ਵੀ ਚੋਰਾਂ ਵਲੋਂ ਖ਼ੁਰਸ਼ੀਦ ਨਾਜ਼ਰ ਵਾਸੀ ਡਾਕਟਰ ਅੰਬੇਦਕਰ ਨਗਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਹੈ¢
ਖੋਹ ਦੇ ਮਾਮਲੇ ਵਿਚ ਦੋ ਗਿ੍ਫ਼ਤਾਰ
ਪੁਲਿਸ ਨੇ ਭੂਸ਼ਨ ਕੁਮਾਰ ਵਾਸੀ ਸ਼ੇਰਪੁਰ ਕਲਾਂ ਦੀ ਸ਼ਿਕਾਇਤ 'ਤੇ ਜੋਗਿੰਦਰ ਸਿੰਘ ਵਾਸੀ ਟਿੱਬਾ ਰੋਡ ਅਤੇ ਰਵੀ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਭੂਸ਼ਨ ਕੁਮਾਰ ਪਾਸੋਂ ਉਸ ਦਾ ਮੋਬਾਈਲ ਅਤੇ ਹੋਰ ਸਾਮਾਨ ਹੋ ਕੇ ਫ਼ਰਾਰ ਹੋ ਗਏ ਸਨ | ਭੂਸ਼ਨ ਕੁਮਾਰ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਇਹਨਾਂ ਭੱਜੇ ਜਾ ਰਹੇ ਲੁਟੇਰਿਆਂ ਦਾ ਖੁਦ ਹੀ ਪਿੱਛਾ ਕੀਤਾ | ਇਹਨਾਂ ਨੂੰ ਕਾਬੂ ਕਰਕੇ ਭੂਸ਼ਣ ਨੇ ਇਹਨਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ | ਪੁਲਿਸ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ-ਪ੍ਰਧਾਨ <br/>
Ad Position 24