11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-11-2025

ਪਰਮਿੰਦਰ ਸਿੰਘ ਆਹੂਜਾ
ਲੁਧਿਆਣਾ, 4 ਨਵੰਬਰ-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਦਸਾਂ ਪਾਤਸ਼ਾਹੀਆਂ ਦੀ ਜਗਦੀ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਾਮਿਲ ਹੋ ਕੇ ਹਾਜ਼ਰੀ ਭਰੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਾਲ ਨਾਲ ਚੱਲ ਰਹੀਆਂ ਸਨ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੇਲ੍ਹ ਰੋਡ, ਬੈਰਿੰਗ ਮਾਰਕੀਟ, ਘੰਟਾ ਘਰ ਚੌਂਕ, ਚੌੜਾ ਬਾਜ਼ਾਰ, ਗਿਰਜਾ ਘਰ ਚੌਂਕ, ਚੌੜੀ ਸੜਕ, ਡਵੀਜ਼ਨ ਨੰਬਰ 3, ਬਾਬਾ ਥਾਨ ਸਿੰਘ ਚੌਂਕ, ਗ: ਛੇਵੀਂ ਪਾਤਸ਼ਾਹੀ, ਸੀ.ਐ.ਸੀ ਚੌਂਕ, ਖੁੱਡ ਮੁਹੱਲਾ, ਪੁਰਾਣਾ ਸਿਵਿਲ ਹਸਪਤਾਲ, ਬਰਾਊਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸੰਗਤਾਂ ਵਲੋਂ ਨਗਰ ਕੀਰਤਨ ਵਿਚ ਫੁੱਲਾਂ ਵਾਲੀ ਪਾਲਕੀ 'ਚ ਸੁਸ਼ੋਭਿਤ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕਰਕੇ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਜਿੱਥੇ ਸੰਗਤਾਂ ਝਾੜੂ ਲਗਾਉਣ ਦੀ ਸੇਵਾ ਕਰ ਰਹੀਆਂ ਸਨ, ਉਥੇ ਹੀ ਸੰਗਤਾਂ ਲਈ ਧਾਰਮਿਕ, ਸਮਾਜ ਸੇਵੀ ਜੱਥੇਬੰਦੀਆਂ ਅਤੇ ਦੁਕਾਨਦਾਰਾਂ ਵਲੋਂ ਅਨੇਕਾਂ ਤਰ੍ਹਾਂ ਦੇ ਲੰਗਰ ਵੀ ਲਗਾਏ ਹੋਏ ਸਨ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਨਗਰ ਕੀਰਤਨ 'ਚ ਸ਼ਾਮਿਲ ਪ੍ਰਮੁੱਖ ਸ਼ਖਸੀਅਤਾਂ ਅਤੇ ਸੇਵਾ ਕਰਨ ਵਾਲਿਆਂ ਨੂੰ ਸਿਰਪਾਓ ਭੇਂਟ ਕਰਕੇ ਜਿਥੇ ਸਨਮਾਨਿਤ ਕੀਤਾ ਉਥੇ ਸ਼ਾਮਿਲ ਸੰਗਤਾਂ ਦਾ ਧੰਨਵਾਦ ਵੀ ਕੀਤਾ | ਨਗਰ ਕੀਰਤਨ 'ਚ ਮਾਤਾ ਵਿਪਨਪ੍ਰੀਤ ਕੌਰ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਜਰਨੈਲ ਸਿੰਘ ਜਨਰਲ ਸਕੱਤਰ, ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ, ਜਸਪਾਲ ਸਿੰਘ ਢੱਲ, ਮਨਿੰਦਰ ਸਿੰਘ ਆਹੂਜਾ, ਭੁਪਿੰਦਰ ਸਿੰਘ ਧਵਨ, ਦਰਸ਼ਨ ਰਾਜੂ, ਮਹਿੰਦਰਪਾਲ ਸਿੰਘ ਧਵਨ, (ਬਾਕੀ ਸਫਾ 6 'ਤੇ)
(ਸਫਾ 5 ਦੀ ਬਾਕੀ)
ਸੰਤੋਖ ਸਿੰਘ ਖੁਰਾਣਾ, ਸੰਦੀਪ ਸਿੰਘ ਦਰਸ਼ਨ ਦਰਸ਼ੀ, ਰਛਪਾਲ ਸਿੰਘ, ਗੁਰਮਿੰਦਰ ਸਿੰਘ ਬੱਤਰਾ, ਚਰਨਜੀਤ ਸਿੰਘ, ਹਰਮਿੰਦਰ ਸਿੰਘ ਬਿੱਟੂ, ਚਰਨਦੀਪ ਸਿੰਘ, ਦੀਪਕ ਸਿੰਘ, ਦਵਿੰਦਰਪਾਲ ਸਿੰਘ ਪਾਲੀ ਪ੍ਰਧਾਨ ਕਰੀਮਪੁਰਾ ਬਾਜ਼ਾਰ, ਹਰਸ਼ਰਨ ਸਿੰਘ ਪਾਹਵਾ, ਪ੍ਰਭੂ ਸਿੰਘ, ਤਰਨਜੀਤ ਸਿੰਘ, ਸੁਰਜੀਤ ਸਿੰਘ, ਦੀਪਕ ਸਿੰਘ, ਗੁਰਚਰਨ ਸਿੰਘ ਚੰਨ, ਰਾਕੇਸ਼ ਪਰਾਸ਼ਰ ਡਿਪਟੀ ਮੇਅਰ, ਵਿਕਾਸ ਪਰਾਸ਼ਰ, ਨੇਕ ਸਿੰਘ, ਭੈਰਾਜ ਸਿੰਘ, ਬਲਜੀਤ ਸਿੰਘ ਬਿੰਦਰਾ, ਪ੍ਰਹਲਾਦ ਸਿੰਘ ਢੱਲ, ਬਲਜੀਤ ਸਿੰਘ ਦੂਆ, ਹਰਪਾਲ ਸਿੰਘ ਕੋਹਲੀ, ਗੁਰਦੇਵ ਸ਼ਰਮਾ ਦੇਬੀ ਭਾਜਪਾ ਆਗੂ, ਗੁਰਦੀਪ ਸਿੰਘ ਨੀਟੂ, ਪਰਮਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਸੋਨੀ ਡੰਗ, ਬਲਵਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਖਾਲਸਾ, ਡਾ. ਸ਼ਰਨਜੀਤ ਸਿੰਘ, ਜੰਗਬਹਾਦਰ ਸਿੰਘ ਢੱਲ, ਚੇਤਨ ਬੱਤਰਾ, ਜਸਬੀਰ ਸਿੰਘ ਦੂਆ, ਜਸਵਿੰਦਰ ਸਿੰਘ ਸਿੱਬਲ, ਬਲਜੀਤ ਸਿੰਘ ਬੀਤਾ, ਜਸਪਾਲ ਸਿੰਘ ਇਸਲਾਮਗੰਜ, ਮੇਜਰ ਸਿੰਘ, ਕਾਕੂ ਪਰਾਸ਼ਰ, ਸੇਵਾ ਸਿੰਘ ਭੱਟੀ, ਹਰਜਿੰਦਰ ਸਿੰਘ ਬਸੰਤ ਆਈਸ ਕ੍ਰੀਮ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਫੁੱਲਾਂਵਾਲ/ਇਆਲੀ/ਥਰੀਕੇ, (ਮਨਜੀਤ ਸਿੰਘ ਦੁੱਗਰੀ)-ਫੁੱਲਾਂਵਾਲ, ਇਆਲੀ, ਥਰੀਕੇ ਸਟੇਸ਼ਨ ਅਧੀਨ ਆਉਂਦੇ ਵੱਖ ਵੱਖ ਗੁਰਦੁਆਰਾ ਸਹਿਬਾਨਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਆਗਮਨ ਪੁਰਬ ਨੂੰ ਲੈ ਕੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸੇਵਾ ਕਰਕੇ ਆਪਣੇ ਜੀਵਨ ਨੂੰ ਸਫਲਾ ਕੀਤਾ | ਗੁਰੂ ਘਰਾਂ 'ਚ ਸਵੇਰੇ ਤੋਂ ਹੀ ਸੰਗਤਾਂ ਦਾ ਆਉਣਾ-ਜਾਣਾ ਸ਼ੁਰੂ ਹੋ ਗਿਆ ਸੀ ਅਤੇ ਇਹ ਸਿਲਸਿਲਾ ਦੇਰ ਰਾਤ ਤੱਕ ਚੱਲਦਾ ਰਿਹਾ |
ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ-
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਤੋਂ ਇਲਾਵਾ ਰਾਗੀ, ਢਾਡੀ, ਫੌਜੀ ਬੈਂਡ ਅਤੇ ਗਤਕਾ ਟੀਮਾਂ ਨੇ ਭਾਗ ਲੈਂਦਿਆਂ ਆਪਣੇ ਜੌਹਰ ਦਿਖਾਏ ਅਤੇ ਪਿੰਡ ਵਾਸੀਆਂ ਅਤੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ |
ਸ਼੍ਰੀ ਥੜ੍ਹਾ ਸਾਹਿਬ ਇਆਲੀ ਕਲਾਂ-
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਇਕ ਨਿਮਾਣੇ ਸਿੱਖ ਵਜੋਂ ਸ਼ਮੂਲੀਅਤ ਕਰਦਿਆਂ ਨਗਰ ਕੀਰਤਨ ਨੂੰ ਜੀ ਆਇਆਂ ਕਿਹਾ | ਸਨਵਿਊ ਇਨਕਲੇਵ, ਗੁਰਨੂਰ ਡਿਪਾਰਟਮੈਂਟ ਸਟੋਰ ਤੋਂ ਇਲਾਵਾ ਪਿੰਡ ਵਿਚ ਲੱਗੇ ਵੱਖ ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ |
ਗਿੱਲ ਰੋਡ ਦੇ ਦੁਕਾਨਦਾਰਾਂ ਨੇ ਨਗਰ ਕੀਰਤਨ ਦਾ ਕੀਤਾ ਸਵਾਗਤ
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਵਿਚ ਸਮੁੱਚੇ ਦੁਕਾਨਦਾਰਾਂ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ, ਮਿਲਰਗੰਜ ਦੀ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਗਿੱਲ ਰੋਡ ਵਿਖੇ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਵਿਸ਼ੇਸ ਤੌਰ 'ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਪੁੱਜੇ ਅਤੇ ਸ. ਸਲੂਜਾ ਨੇ ਕਿਹਾ ਕਿ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਂ ਦੇ ਵੱਲੋਂ ਬਖਸ਼ੇ ਸਿਧਾਤਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਨਾਲ ਜੁੜ ਕੇ ਜੀਵਨ ਸਫਲਾ ਕਰਨਾ ਚਾਹੀਦਾ ਹੈ | ਇਸ ਮੌਕੇ ਜਤਿੰਦਰ ਸਿੰਘ ਬੌਬੀ, ਜਤਿੰਦਰ ਸਿੰਘ ਖੁਰਾਣਾ, ਵਿਕਰਮ ਸਰੀਨ, ਦਮਨਦੀਪ ਸਿੰਘ ਸਲੂਜਾ, ਜਤਿੰਦਰ ਸਿੰਘ ਮੱਕੜ, ਪ੍ਰੀਤ ਚਾਵਲਾ, ਬਾਬਾ ਰਾਮਨਾਥ, ਨਰਿੰਦਰ ਸਿੰਘ ਚੌਹਾਨ, ਰਜਿੰਦਰ ਸਿੰਘ ਡੰਗ, ਗੁਰਮੀਤ ਸਿੰਘ, ਸੁਰਜੀਤ ਸਿੰਘ ਮਠਾਰੂ, ਪਿ੍ਤਪਾਲ ਸਿੰਘ ਡੰਗ, ਸਵੀਟੀ ਮਲਹੋਤਰਾ, ਸੀ.ਏ ਰਜੀਵ ਬਾਂਸਲ, ਰਮੇਸ਼ ਕੁਮਾਰ ਮੇਸੀ, ਐਡਵੋਕੇਟ ਹਰਕਮਲ ਸਿੰਘ, ਜਰਨੈਲ ਸਿੰਘ ਬੰਟੂ, ਸਰਬਜੀਤ ਸਿੰਘ, ਤਰਨਜੀਤ ਸਿੰਘ ਖੁਰਾਣਾ,ਗੁਰਜੋਤ ਸਿੰਘ ਐਡਵੋਕੇਟ, ਗੁਰਪ੍ਰੀਤ ਸਿੰਘ ਦਿਆਲ, ਜਸਵਿੰਦਰ ਸਿੰਘ ਲਾਡੂ ,ਤਰਲੋਚਨ ਸਿੰਘ ਸਹਾਰਾ ਵੀ ਹਾਜਰ ਸਨ |
ਗੁਰੂ ਸਹਾਇ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਇ ਕਾਨਵੈਂਟ ਸਕੂਲ ਗਲੀ ਨੰਬਰ 33 ਨੇੜੇ ਮੱਘਰ ਦੀ ਚੱਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਮੂਲ ਮੰਤਰ ਦੇ ਜਾਪ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਇਕ ਰੂਹਾਨੀ ਸ਼ਬਦ ਕੀਰਤਨ ਸੁਣਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਨੂੰ ਉਜਾਗਰ ਕੀਤਾ | ਡਾਇਰੈਕਟਰ ਗੁਰਸ਼ਰਨਜੀਤ ਕੌਰ ਅਤੇ ਪਿ੍ੰਸੀਪਲ ਰਮਨਦੀਪ ਕੌਰ ਗਰਚਾ ਨੇ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚ ਸਮਾਨਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਬਾਰੇ ਯਾਦ ਕਰਵਾਇਆ | ਡਾਇਰੈਕਟਰ ਗੁਰਸ਼ਰਨਜੀਤ ਕੌਰ ਅਤੇ ਪਿ੍ੰਸੀਪਲ ਰਮਨਦੀਪ ਕੌਰ ਗਰਚਾ ਨੇ ਸਮੂਹ ਸਟਾਫ਼ ਮੈਂਬਰਜ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ |
ਸ਼ਾਲੀਮਾਰ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਡਾਬਾ/ਲੁਹਾਰਾ, 4 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸਨਮਾਨ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਖ-ਵੱਖ ਤਰ੍ਹਾਂ ਦੇ ਪੋਸਟਰ, ਕਵਿਤਾਵਾਂ, ਲੇਖ ਆਦਿ ਤਿਆਰ ਕਰਕੇ ਲਿਆਂਦੇ ਗਏ, ਨਾਲ ਹੀ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜਮਾਤ ਇੰਚਾਰਜ ਅਧਿਆਪਕ ਵੀ ਮੌਜੂਦ ਰਹੇ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਬਹੁਤ-ਬਹੁਤ ਵਧਾਈ ਦਿੱਤੀ |
ਸਿਮਰੋ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਆਲਮਗੀਰ, (ਜਰਨੈਲ ਸਿੰਘ ਪੱਟੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿਮਰੋ ਇੰਟਰਨੈਸ਼ਨਲ ਸਕੂਲ ਖਾਨਪੁਰ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਵਿਰਦੀ, ਪਿ੍ੰਸੀਪਲ ਬਲਬੀਰ ਕੌਰ ਦੀ ਰਹਿਨੁਮਾਈ ਹੇਠ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸੰਬੰਧਿਤ ਭਾਸ਼ਣ ਪੇਸ਼ ਕਰਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ | ਉਪਰੰਤ ਸਕੂਲ ਐਮ. ਡੀ. ਸੋਹਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੋਂ ਜਾਣੂ ਕਰਵਾਇਆ | ਸਮਾਗਮ ਦੌਰਾਨ ਮੈਡਮ ਜਸਵੀਰ ਕੌਰ, ਮੈਡਮ ਸੋਨੀਆ, ਮੈਡਮ ਮਨਦੀਪ ਕੌਰ, ਮੈਡਮ ਪਵਨਪ੍ਰੀਤ ਕੌਰ ਤੋਂ ਇਲਾਵਾ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਲੁਧਿਆਣਾ, (ਜਸਵਿੰਦਰ ਸਿੰਘ)-ਆਰਿਆ ਕਾਲਜ ਗਰਲਜ਼ ਸੈਕਸ਼ਨ ਦੇ ਪੰਜਾਬੀ ਵਿਭਾਗ ਵਲੋਂ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਉੱਤੇ ਮਨਾਏ ਜਾਣ ਵਾਲੇ ਗੁਰਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਆਪਣੇ ਭਾਸ਼ਣਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਾਨਣ ਪਾਇਆ ਅਤੇ ਸ਼ਬਦ ਵੀ ਗਾਏ | ਸਮਾਰੋਹ ਦਾ ਸਮਾਪਨ ਅਰਦਾਸ ਅਤੇ ਪ੍ਰਸਾਦ ਵੰਡ ਨਾਲ ਹੋਇਆ | ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਗੁਰਪੁਰਬ ਦੇ ਮੌਕੇ 'ਤੇ ਸਭ ਨੂੰ ਵਧਾਈ ਦਿੱਤੀ ਅਤੇ ਵਿਭਾਗ ਦੇ ਯਤਨਾਂ ਦੀ ਸਰਾਹਨਾ ਕੀਤੀ | ਪਿ੍ੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਸਿੱਖ ਧਰਮ ਦੀਆਂ ਮੁੱਖ ਧਾਰਨਾਵਾਂ ਤੋਂ ਸਿੱਖ ਲੈਂਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ 'ਤੇ ਜ਼ੋਰ ਦਿੱਤਾ | ਇੰਚਾਰਜ ਡਾ. ਮਮਤਾ ਕੋਹਲੀ ਨੇ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ |
ਪਿੰਡ ਬਾਜੜਾ 'ਚ ਨਗਰ ਕੀਰਤਨ ਸਜਾਇਆ
ਭਾਮੀਆਂ ਕਲਾਂ, (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ 'ਤੇ ਸਥਿਤ ਪਿੰਡ ਬਾਜੜਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਿਲ ਨਗਰ ਨਿਵਾਸੀਆਂ ਨੇ ਸਤਿਨਾਮ ਸ੍ਰੀ ਵਾਹਿਗੁਰੂ ਦੇ ਜਾਪ ਕਰਦੇ ਹੋਏ ਆਪਣੀ ਹਾਜ਼ਰੀ ਲਵਾਈ | ਨਗਰ ਨਿਵਾਸੀਆਂ ਵਲੋਂ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਵੜੈਚ, ਸਰਪੰਚ ਤਰਲੋਚਨ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ ਵੜੈਚ, ਐਮ.ਡੀ. ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਸਾਬੀ, ਐਨ.ਆਰ.ਆਈ. ਅਸੀਸ ਵੜੈਚ ਅਤੇ ਹਰਮਨ ਸਿੰਘ ਵੜੈਚ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਪਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਵੱਖ ਵੱਖ ਪੜਾਅ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਵੜੈਚ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ ਗਿਆ |

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਲੋਂ ਨਗਰ ਕੀਰਤਨ ਸਜਾਇਆ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਦੇ ਜਥੇ, ਰਾਗੀ, ਢਾਡੀ ਅਤੇ ਕੀਰਤਨੀ ਜਥੇ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਨੇ ਸ਼ਰਧਾ ਪੂਰਵਕ ਹਿੱਸਾ ਲਿਆ | ਨਗਰ ਕੀਰਤਨ ਦੌਰਾਨ ਮੁਕੰਦ ਸਿੰਘ ਨਗਰ ਡਾਬਾ ਸਥਿਤ ਜੀ.ਐਸ. ਐਗਰੀਕਲਚਰ ਵਾਲਿਆਂ ਨੇ ਪ੍ਰਧਾਨ ਮਹਿਲ ਸਿੰਘ, ਦੀਦਾਰ ਸਿੰਘ ਦੀ ਦੇਖ ਰੇਖ ਹੇਠ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ਮਹਿਲ ਸਿੰਘ ਅਤੇ ਦੀਦਾਰ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਨ ਤੋਂ ਇਲਾਵਾ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਾਬਕਾ ਹਲਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ, ਪਰਮਜੀਤ ਸਿੰਘ ਸੀਰਾ ਚੇਅਰਮੈਨ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ, ਨੌਜਵਾਨ ਉਦਯੋਗਪਤੀ ਨਿਰਮਲ ਸਿੰਘ ਗਾਬੜੀਆ, ਪਰਮਦੀਪ ਸਿੰਘ ਪੰਮਾ ਸੋਹਲ ਵੈਲਡਿੰਗ ਵਰਕਸ ਵਾਲੇ, ਗਗਨਦੀਪ ਸਿੰਘ ਚਾਵਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਨਗਰ ਕੀਰਤਨ ਦੇ ਸਵਾਗਤ ਮੌਕੇ ਸਾਬਕਾ ਵਿਧਾਇਕ ਜਥੇਦਾਰ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਅੰਦਰ ਜਾਤ, ਪਾਤ ਅਤੇ ਊਚ ਨੀਚ ਦੇ ਕੋਹੜ ਨੂੰ ਕੱਟ ਕੇ ਸਮਾਜ ਨੂੰ ਇਕਸਾਰਤਾ ਦਾ ਸੰਦੇਸ਼ ਦਿੱਤਾ ਸੀ | ਇਸ ਮੌਕੇ ਪ੍ਰਧਾਨ ਮਹਿਲ ਸਿੰਘ ਅਤੇ ਦੀਦਾਰ ਸਿੰਘ ਜੀ.ਐਸ. ਐਗਰੀਕਲਚਰ ਵਾਲਿਆਂ ਵਲੋਂ ਗੁਰਦੁਆਰਾ ਜਲੇਬੀਆਂ ਵਾਲਾ ਵਿਖੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਗੁਰੂ ਕੇ ਲੰਗਰਾਂ ਦੇ ਇੰਤਜ਼ਾਮ ਕੀਤੇ ਗਏ |
<br/>

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਵਿਖੇ ਅੰਮਿ੍ਤ ਸੰਚਾਰ ਅੱਜ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਜਾਰੀ
Ad Position 24