ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਜਤਿੰਦਰ ਸਿੰਘ ਗਲਹੋਤਰਾ ਨੇ ਦੱਸਿਆ ਕਿ ਇਹ ਅੰਮਿ੍ਤ ਸੰਚਾਰ ਜਥੇਦਾਰ ਅਮਰੀਕ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਅੰਮਿ੍ਤ ਸੰਚਾਰ ਦੇ ਪ੍ਰੋਗਰਾਮ ਵਿਚ ਹਿੱਸਾ ਲੈਣ |