ਲੁਧਿਆਣਾ, 4 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸ਼ਰਮਾ ਦੇਬੀ ਤੇ ਗੁਰਦੀਪ ਸਿੰਘ ਨੀਟੂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ, ਨਿਮਰਤਾ, ਸੇਵਾ ਅਤੇ ਭਾਈਚਾਰੇ ਦਾ ਜੋ ਸੁਨੇਹਾ ਦਿੱਤਾ, ਉਹ ਪੂਰੀ ਮਨੁੱਖਤਾ ਲਈ ਪੇ੍ਰਰਨਾ ਦਾ ਸਰੋਤ ਹੈ | ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸਿਧਾਂਤ ਦੇ ਕੇ ਮਨੁੱਖਤਾ ਨੰੂ ਸੱਚੇ ਜੀਵਨ ਦੇ ਰਸਤੇ ਨਾਲ ਜੋੜਿਆ |