19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਕਰਜ਼ਾ ਲੈਣ ਵਾਲਿਆਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 22-11-2025
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਇਲੈਕਟੋ੍ਰਨਿਕ ਦੇ ਸਾਮਾਨ ਲਈ ਕਰਜ਼ਾ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਇਹਨਾਂ ਵਿਚੋਂ ਇਕ ਅÏਰਤ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਬਜਾਜ ਫਾਈਨੈਂਸ ਕੰਪਨੀ ਦੇ ਮੈਨੇਜਰ ਕੁਲਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਰਾਜੂ ਸਿੰਘ, ਰਮੇਸ਼ ਸਿੰਘ ਅਤੇ ਸੀਮਾ ਰਾਣੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਕੰਪਨੀ ਪਾਸੋਂ ਇਲੈਕਟੋ੍ਰਨਿਕ ਦਾ ਸਾਮਾਨ ਲੈਣ ਲਈ ਕਰਜ਼ਾ ਲਿਆ ਸੀ, ਪਰ ਜਦੋਂ ਬਾਅਦ ਵਿਚ ਚੈਕ ਕੀਤਾ ਤਾਂ ਕਰਜ਼ਾ ਲੈਣ ਸਮੇਂ ਫਾਈਲ ਵਿਚ ਲਗਾਏ ਗਏ ਦਸਤਾਵੇਜ਼ ਜਾਅਲੀ ਪਾਏ ਗਏ ਅਤੇ ਦੋਸ਼ੀਆਂ ਵਲੋਂ ਨਾ ਤਾਂ ਸਾਮਾਨ ਵਾਪਸ ਕੀਤਾ ਗਿਆ ਅਤੇ ਨਾ ਹੀ ਪੈਸੇ ਅਦਾ ਕੀਤੇ ਗਏ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ¢

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਬੇਸਿਕ ਸਾਇੰਸਜ਼ ਕਾਲਜ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਸਹਾਇਕ ਸੁਪਰਡੈਂਟ ਨਾਲ ਉਲਝਣ ਵਾਲੀਆਂ ਬੰਦੀ ਔਰਤਾਂ ਖ਼ਿਲਾਫ਼ ਕੇਸ ਦਰਜ
Ad Position 24