19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ੱਕੀ ਹਾਲਾਤਾਂ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 22-11-2025
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ 'ਚ ਸ਼ੱਕੀ ਹਾਲਾਤਾਂ 'ਚ ਇਕ ਵਿਆਹੁਤਾ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮੁਸਕਾਨ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 25 ਸਾਲ ਦੇ ਕਰੀਬ ਸੀ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਸਕਾਨ ਦਾ ਪਤੀ ਬਿਮਾਰ ਸੀ ਅਤੇ ਉਸ ਨੇ ਬੀਤੀ ਰਾਤ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਮਾਲ ਮੰਤਰੀ ਦੇ ਹਲਕੇ 'ਚ ਕੱਟੀਆਂ ਜਾ ਰਹੀਆਂ ਅਣਅਧਿਕਾਰਤ ਕਾਲੋਨੀਆਂ ਸਵਾਲਾਂ ਦੇ ਘੇਰੇ 'ਚ <br/>
Ad Position 24