19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-11-2025
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ, ਅੱਜ ਲੋੜ ਹੈ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਉਪਦੇਸ਼ਾਂ ਨੂੰ ਵੱਧ ਤੋਂ ਵੱਧ ਮਨੁੱਖਤਾ ਤੱਕ ਪਹੁੰਚਣਾ ਤਾਂ ਕਿ ਸ਼ਹੀਦੀ ਦਿਹਾੜਾ ਮਨਾਉਣਾ ਸਫਲਾ ਹੋ ਸਕੇ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਬਲਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਹਰਮੀਤ ਸਿੰਘ ਡੰਗ, ਹਰਵਿੰਦਰ ਸਿੰਘ ਕੋਹਲੀ, ਹਰਪ੍ਰੀਤ ਸਿੰਘ ਗੁਰਮ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆਂ, ਇੰਦਰਬੀਰ ਸਿੰਘ ਬੱਤਰਾ, ਭੁਪਿੰਦਰ ਸਿੰਘ ਜੁਨੇਜਾ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਡਾ, ਰਣਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨਾ ਹੀ ਮੁਢਲਾ ਫਰਜ਼-ਸੁਖਵਿੰਦਰ ਸਿੰਘ ਬਿੰਦਰਾ <br/> ਅਗਲੀ ਖ਼ਬਰ ਸ਼ੱਕੀ ਹਾਲਾਤਾਂ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ
Ad Position 24