17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੁਰਦੁਆਰਾ ਆਲਮਗੀਰ ਵਿਖੇ ਕਾਰ ਸੇਵਾ ਵੱਡੇ ਪੱਧਰ 'ਤੇ ਜਾਰੀ-ਜਥੇ. ਭਿੰਦਾ ਆਲਮਗੀਰ <br/>

Ad Position 21
No active advertisement
ਅਜੀਤ ਡੈਸਕ 22-11-2025
ਆਲਮਗੀਰ, 21 ਨਵੰਬਰ (ਜਰਨੈਲ ਸਿੰਘ ਪੱਟੀ)-ਕਲਗ਼ੀਆਂ ਵਾਲੇ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਸ਼ੋਹ ਪ੍ਰਾਪਤ ਇਤਿਹਾਸਿਕ ਧਰਤੀ ਆਲਮਗੀਰ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਪਰਦਾਇ ਕਾਰਸੇਵਾ ਪਟਿਆਲਾ ਮੁਖੀ ਸੰਤ ਅਮਰੀਕ ਸਿੰਘ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਵਾਲਿਆਂ ਵਲੋਂ ਗੁਰੂ ਗੋਬਿੰਦ ਸਿੰਘ ਮਾਰਗ ਸਥਿਤ ਗੁਰਦੁਆਰਾ ਸਾਹਿਬ ਦੀ ਬਾਹਰਲੀ ਸਾਈਡ ਵਾਲੀ ਫੁੱਟਪਾਥ 'ਤੇ ਇੰਟਰਲਾਕ ਟਾਈਲਾਂ ਲਗਵਾਉਣ ਦੀ ਕਾਰਸੇਵਾ ਜੰਗੀ ਪੱਧਰ 'ਤੇ ਕਰਵਾਈ ਜਾ ਰਹੀ ਹੈ | ਟਾਈਲਾਂ ਦੀ ਚੱਲ ਰਹੀ ਕਾਰਸੇਵਾ ਦੇ ਨਿਰੀਖਣ ਲਈ ਪਹੁੰਚੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਐਡੀਸ਼ਨਲ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਲਗਵਾਈਆਂ ਜਾ ਰਹੀਆਂ ਇੰਟਰਲਾਕ ਟਾਈਲਾਂ ਦਾ ਵੱਡਾ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਵੱਡਾ ਲਾਭ ਮਿਲੇਗਾ¢ ਇਸ ਤੋਂ ਇਲਾਵਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਵੇਲੇ ਵੀ ਸੰਗਤਾਂ ਨੂੰ ਪਾਰਕਿੰਗ ਦਾ ਵੱਡਾ ਲਾਭ ਪਹੁੰਚੇਗਾ¢ ਇਸ ਮÏਕੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ, ਅਮਨਦੀਪ ਸਿੰਘ, ਭਾਈ ਮੇਜਰ ਸਿੰਘ, ਜਥੇਦਾਰ ਬਲਜੀਤ ਸਿੰਘ ਬੰਟੀ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਡੀ.ਈ.ਸੀ. ਨੇ ਰਾਸ਼ਟਰੀ ਪੱਧਰ ਦੀ ਹੈਕਾਥੋਨ ਦੀ ਕੀਤੀ ਮੇਜ਼ਬਾਨੀ <br/> ਅਗਲੀ ਖ਼ਬਰ ਢਾਡੀ ਨਰਾਇਣ ਸਿੰਘ ਚੰਦਨ ਦੀ ਯਾਦ ਵਿਚ ਗੁਰਮਤਿ ਸਮਾਗਮ <br/>
Ad Position 24