ਲੁਧਿਆਣਾ, 22 ਨਵੰਬਰ (ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 5 ਮੋਬਾਈਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਕਸ਼ੇ ਲਾਲ ਵਾਸੀ ਚੇਤ ਸਿੰਘ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 5 ਮੋਬਾਈਲ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਖੋਹ ਕੀਤੇ ਸਨ | ਇਸ ਤੋਂ ਇਲਾਵਾ ਪੁਲਿਸ ਨੇ ਇਕ ਮੋਟਰਸਾਈਕਲ ਵੀ ਉਸ ਦੇ ਕਬਜ਼ੇ ਵਿਚੋਂ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਬੀਤੀ ਰਾਤ ਸ਼ੇਰਪੁਰ ਚੌਕ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਗਏ ਨਾਕੇ 'ਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀ ਨੇ ਮੋਟਰਸਾਈਕਲ ਭਜਾ ਲਿਆ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਪਾਸੋਂ ਇਹ ਮੋਬਾਈਲ ਬਰਾਮਦ ਕੀਤੇ | ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |