ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਢੰਗ ਨਾਲ ਕਾਲੋਨੀ ਬਣਾਉਣ ਦੇ ਮਾਮਲੇ ਵਿਚ ਕਾਲੋਨਾਜ਼ਇਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਸਹਾਇਕ ਯੋਜਨਾਕਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਵਿਕੀ ਜਿੰਦਲ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਉਕਤ ਦੋਸ਼ੀ ਨੇ ਪਿੰਡ ਕੰਗਨਵਾਲ ਸਥਿਤ ਸੂਆ ਰੋਡ 'ਤੇ ਗੈਰ-ਕਾਨੂੰਨੀ ਢੰਗ ਨਾਲ ਕਾਲੋਨੀ ਬਣਾਈ ਹੋਈ ਹੈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |