03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਾਰੋਬਾਰੀ ਤੋਂ 15 ਲੱਖ ਦੀ ਫਿਰੌਤੀ ਹਾਸਿਲ ਕਰਨ ਵਾਲੇ ਲੱਖਾ ਗਰੋਹ ਦੇ ਦੋ ਮੈਂਬਰ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕਾਰੋਬਾਰੀ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 15 ਲੱਖ ਦੀ ਫਿਰੋਤੀ ਹਾਸਲ ਕਰਨ ਵਾਲੇ ਲੱਖਾ ਗਰੋਹ ਦੇ 7 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸ ਵਿਚ ਪਤੀ ਪਤਨੀ ਅਤੇ ਗਰੋਹ ਦਾ ਮੁਖੀ ਲਖਵੀਰ ਸਿੰਘ ਲੱਖਾ ਵੀ ਸ਼ਾਮਿਲ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਪੀ.ਏ.ਯੂ. ਦੇ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਬਰੈੱਡ ਕਾਰੋਬਾਰੀ ਨਮਨੀਤ ਅਗਰਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਲਖਬੀਰ ਸਿੰਘ ਉਰਫ ਲੱਖਾ, ਜਗਦੀਪ ਸਿੰਘ ਪੁੱਤਰ ਸਾਧੂ ਸਿੰਘ, ਉਸ ਦੀ ਪਤਨੀ ਕਿਰਨਜੀਤ ਕੌਰ, ਅਨਮੋਲ ਵਰਮਾ ਪੁੱਤਰ ਸੁਭਾਸ਼ ਚੰਦ, ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਦੀਪਕ ਕੁਮਾਰ ਪੁੱਤਰ ਮੰਗੂ ਰੋਬਿਨ ਵਾਸੀ ਸਤਿਗੁਰੂ ਨਗਰ ਸ਼ਾਮਿਲ ਹਨ | ਪੁਲਿਸ ਵਲੋਂ ਇਹਨਾਂ ਵਿਚੋਂ ਮਨਪ੍ਰੀਤ ਅਤੇ ਅਨਮੋਲ ਵਰਮਾ ਨੂੰ ਕਾਬੂ ਕਰ ਲਿਆ ਹੈ, ਜਦਕਿ ਇਹਨਾਂ ਦੇ ਬਾਕੀ ਸਾਥੀ ਫ਼ਰਾਰ ਦੱਸੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲਖਬੀਰ ਸਿੰਘ ਉਰਫ ਲੱਖਾ ਗਰੋਹ ਦੇ ਮੈਂਬਰ ਹਨ, ਜੋ ਕਿ ਮੁੱਲਾਂਪੁਰ ਦਾ ਰਹਿਣ ਵਾਲਾ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਇਹ ਸਾਰੇ ਅਗਰਵਾਲ ਪਾਸੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ 15 ਲੱਖ ਰੁਪਏ ਦੀ ਫਰੋਤੀ ਹਾਸਲ ਕਰ ਚੁੱਕੇ ਸਨ ਅਤੇ ਹੋਰ ਪੈਸਿਆਂ ਦੀ ਮੰਗ ਕਰ ਲਏ ਸਨ | ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਨਮਨੀਤ ਅਗਰਵਾਲ ਦੇ ਘਰ 'ਤੇ ਹਮਲਾ ਕਰਕੇ ਘਰ ਦੀ ਭੰਨਤੋੜ ਕੀਤੀ | ਕਥਿਤ ਦੋਸ਼ੀ ਕਰਨਜੀਤ ਕੌਰ ਵਲੋਂ ਤਾਂ ਪੈਸੇ ਨਾ ਦੇਣ ਦੀ ਸੂਰਤ ਵਿਚ ਅਗਰਵਾਲ ਉੱਪਰ ਜਬਰ ਜਨਾਹ ਦਾ ਕੇਸ ਦਰਜ ਕਰਵਾਉਣ ਦੀ ਧਮਕੀ ਵੀ ਦਿੱਤੀ ਗਈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਅਨਮੋਲ ਖ਼ਿਲਾਫ਼ ਪਹਿਲਾਂ ਨਸ਼ੀਲੇ ਪਦਾਰਥ ਦਾ ਕੇਸ ਦਰਜ ਹੈ, ਜਦਕਿ ਲਖਬੀਰ ਸਿੰਘ ਉਰਫ ਲੱਖਾ, ਜੋ ਕਿ ਇਸ ਗਰੋਹ ਦਾ ਸਰਗਨਾ ਹੈ, ਖ਼ਿਲਾਫ਼ ਅੱਧੀ ਦਰਜਨ ਦੇ ਕਰੀਬ ਵੱਧ ਅਜਿਹੇ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਬਾਕੀ ਰਹਿੰਦੇ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੋ ਮੈਂਬਰ ਕਾਬੂ <br/> ਅਗਲੀ ਖ਼ਬਰ ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਮਾਮਲੇ ਵਿਚ ਹੋਟਲ ਮਾਲਕ
Ad Position 24