04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵੈਟਰਨਰੀ ਯੂਨੀਵਰਸਿਟੀ ਨੇ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਕਾਲਜ ਆਫ ਫ਼ਿਸ਼ਰੀਜ਼ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਸੰਬੰਧੀ ਕਈ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ¢ ਡਾ. ਮੀਰਾ ਡੀ ਆਂਸਲ, ਡੀਨ, ਕਾਲਜ ਆਫ ਫ਼ਿਸ਼ਰੀਜ਼ ਨੇ ਦੱਸਿਆ ਕਿ ਇਹ ਦਿਵਸ ਦਾ ਉਦੇਸ਼ 'ਜਲਜੀਵਾਂ, ਜਲ ਦੀ ਸੰਭਾਲ ਅਤੇ ਵਾਤਾਵਰਣ ਸੰਤੁਲਨ ਦੀ ਦਰੁਸਤੀ ਨਾਲ ਸੰਬੰਧਿਤ ਹੈ'¢ ਉਨ੍ਹਾਂ ਜਾਣਕਾਰੀ ਦਿੱਤੀ ਕਿ ਭਾਰਤ ਵਿਚ ਇਸ ਦਿਵਸ ਦਾ ਵਿਸ਼ਾ 'ਭਾਰਤ ਦੀ ਨੀਲੀ ਤਬਦੀਲੀ: ਸਮੁੰਦਰੀ ਭੋਜਨ ਦੀ ਬਰਾਮਦ ਵਿਚ ਗੁਣਵੱਤਾ ਨੂੰ ਉਤਸ਼ਾਹਿਤ ਕਰਨਾ' ਰੱਖਿਆ ਗਿਆ ਹੈ | ਕਾਲਜ ਵਲੋਂ ਕਰਵਾਈਆਂ ਗਤੀਵਿਧੀਆਂ ਦੇ ਤਹਿਤ ਲੁਧਿਆਣਾ ਦੇ ਕੋਲ ਵਗਦੇ ਸਤਲੁਜ ਦਰਿਆ ਅਤੇ ਸਿਧਵਾਂ ਨਹਿਰ 'ਤੇ ਜਾ ਕੇ ਵਿਦਿਆਰਥੀਆਂ ਨੇ ਪੋਸਟਰਾਂ ਅਤੇ ਬੈਨਰਾਂ ਰਾਹੀਂ ਆਮ ਨਾਗਰਿਕਾਂ ਨੂੰ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਜਾਗਰੂਕ ਕੀਤਾ¢ ਇਸੇ ਸਿਲਸਿਲੇ ਅਧੀਨ ਵਿਦਿਆਰਥੀਆਂ ਦਾ ਇਕ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ ¢ ਇਸ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਕਿਹਾ ਕਿ ਇਹ ਜੀਵ ਸਾਡੇ ਵਾਤਾਵਰਨ ਸੰਤੁਲਨ ਅਤੇ ਭੋਜਨ ਪÏਸ਼ਟਿਕਤਾ ਲਈ ਬਹੁਤ ਅਹਿਮ ਹਨ ¢

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਅੱਜ ਹੋਣਗੇ 31 ਲੜਕੀਆਂ ਦੇ ਸਮੂਹਿਕ ਵਿਆਹ ਅਗਲੀ ਖ਼ਬਰ ਜੀ.ਜੀ.ਐਨ. ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਗਜ਼ਲ ਦਰਬਾਰ ਕਰਵਾਇਆ
Ad Position 24