ਆਲਮਗੀਰ, 22 ਨਵੰਬਰ (ਜਰਨੈਲ ਸਿੰਘ ਪੱਟੀ)-69ਵੇਂ ਰਾਜ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਤੀਜੇ ਸਥਾਨ ਦੀ ਪ੍ਰਾਪਤੀ ਉਪਰੰਤ ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਅੰਡਰ-19 ਬਾਸਕਟਬਾਲ ਖਿਡਾਰੀਆਂ ਨੂੰ ਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਲਈ ਚੁਣਿਆ ਗਿਆ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ | ਐਨ.ਐਸ.ਪੀ.ਐਸ. ਦੇ ਤਿੰਨ ਖਿਡਾਰੀਆਂ ਅਰਮਾਨ ਸ਼ਰਮਾ, ਪ੍ਰਭਜੋਤ ਸਿੰਘ ਅਤੇ ਪ੍ਰਭਜੋਤ ਸਿੰਘ ਨੂੰ ਰਾਸ਼ਟਰੀ ਪੱਧਰ ਲਈ ਚੁਣਿਆ ਗਿਆ | ਸਕੂਲ ਦੀ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੇ ਟੀਮ ਨੂੰ ਵਧਾਈ ਦਿੰੱਤੀ |