ਲੁਧਿਆਣਾ, 22 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਵਿਖੇ ਬਲਾਕ ਨੋਡਲ ਅਫ਼ਸਰ ਕਮ ਸਕੂਲ ਪਿ੍ੰਸੀਪਲ ਬਿੰਦੂ ਸੂਦ ਤੇ ਲੈਕਚਰਾਰ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਪਿ੍ੰਸੀਪਲ ਬਿੰਦੂ ਸੂਦ ਨੇ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਸਮੁੱਚੇ ਜੀਵਨ ਤੋਂ ਸਾਨੂੰ ਸੇਧ ਲੈਣ ਦੀ ਜ਼ਰੂਰਤ ਹੈ | ਇਸ ਮੌਕੇ ਗੁਰਪ੍ਰੀਤ ਕੌਰ, ਸੁਮਨ ਵਿਰਦੀ, ਰਵਿੰਦਰ ਕੌਰ, ਜਸਬੀਰ ਕੌਰ, ਮਨਜੀਤ ਨਾਹਰ, ਰਾਜਨ ਕੁਮਾਰ, ਬਦਨਦੀਪ ਕੌਰ ਗਰੇਵਾਲ ਅਤੇ ਮਿਹਜੀਤ ਸਿੰਘ ਗਿੱਲ ਮੌਜੂਦ ਸਨ |