ਫੁੱਲਾਂਵਾਲ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)-ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ¢ ਸ਼ਹੀਦੀ ਦਿਹਾੜਾ ਮਨਾਉਣ ਲਈ ਸਕੂਲ ਵਿਚ ਵਿਦਿਆਰਥੀਆਂ ਨੇ ਗੁਰੂ ਜੀ ਨਾਲ ਸੰਬੰਧਿਤ ਕਵਿਤਾਵਾਂ ਅਤੇ ਭਾਸ਼ਣ ਸੁਣਾ ਕੇ ਵਿਦਿਆਰਥੀਆਂ ਵਿਚ ਜੋਸ਼ ਭਰ ਦਿੱਤਾ¢ ਇਸ ਦੌਰਾਨ ਸਕੂਲ ਪਿ੍ੰਸੀਪਲ ਰੁਪਿੰਦਰ ਕÏਰ ਨੇ ਵਿਦਿਆਰਥੀਆਂ ਨੂੰ ਸੱਚੇ ਮਾਰਗ ਲਈ ਗੁਰੂ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੁਆਰਾ ਦਿੱਤੀ ਦਿੱਤੀ ਗਈ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣ ਲਈ ਪ੍ਰੇਰਿਤ ਕੀਤਾ¢