04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁੱਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁੱਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਰੋਜ਼ ਗਾਰਡਨ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ¢ ਇਸ ਮÏਕੇ ਸ੍ਰੀ ਸਹਿਜ ਪਾਠ ਦੀ ਸਮਾਪਤੀ 'ਤੇ ਨੌਵੇਂ ਮਹੱਲੇ ਦੀ ਬਾਣੀ ਦੇ ਪਾਠ ਕਰਨ ਦੀ ਸੇਵਾ ਸਕੂਲ ਦੇ ਵਿਦਿਆਰਥੀਆਂ ਵਲੋਂ ਬੜੇ ਹੀ ਪਿਆਰ, ਸਤਿਕਾਰ ਅਤੇ ਸ਼ਲਾਘਾਯੋਗ ਢੰਗ ਨਾਲ ਨਿਭਾਈ ਗਈ | ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਭਾਸ਼ਣ ਦਿੱਤੇ¢ ਇਸ ਸ਼ੁੱਭ ਮÏਕੇ 'ਤੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ.ਐਸ.ਪੀ. ਸਿੰਘ, ਆਨਰੇਰੀ ਜਨਰਲ ਸਕੱਤਰ ਹਰਸ਼ਰਨ ਸਿੰਘ ਨਰੂਲਾ, ਉਪ ਪ੍ਰਧਾਨ ਕੁਲਜੀਤ ਸਿੰਘ ਸ਼ਾਮਿਲ ਹੋਏ ¢ ਇਸ ਮੌਕੇ ਮੁੱਖ ਮਹਿਮਾਨ ਆਤਮ ਪ੍ਰਗਾਸ ਦੇ ਪ੍ਰਧਾਨ ਡਾ: ਵਰਿੰਦਰਪਾਲ ਸਿੰਘ ਨੇ ਗੁਰੂ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਵਿਚ ਅਪਣਾਉਣ ਦੀ ਲੋੜ ਹੈ¢ ਸਕੂਲ ਦੇ ਪਿ੍ੰਸੀਪਲ ਗੁਣਮੀਤ ਕÏਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਭ ਤੋਂ ਵੱਡਾ ਧਰਮ ਮਨੁੱਖਤਾ ਹੈ ਅਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ¢ ਇਸ ਮÏਕੇ ਸਕੂਲ ਦੇ ਵਿਦਿਆਰਥੀਆਂ ਨੇ ਆਨੰਦ ਸਾਹਿਬ ਦੇ ਪਾਠ ਕੀਤਾ ¢ ਇਸ ਉਪਰੰਤ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਬੜੀ ਸ਼ਰਧਾ ਭਾਵਨਾ ਨਾਲ ਨਿਭਾਈ ¢

Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਲੋਕ ਹਿਤਾਂ ਲਈ ਡੱਟ ਕੇ ਕੰਮ ਕਰੇਗੀ-ਸੂਬਾ ਮੀਤ ਪ੍ਰਧਾਨ ਜੱਸਾ <br/>... ਅਗਲੀ ਖ਼ਬਰ ਲੁਧਿਆਣਾ 'ਚ ਭੁਚਾਲ ਨਿਕਾਸੀ ਮੌਕ ਡਰਿੱਲ ਕਰਵਾਈ <br/>
Ad Position 24