ਲਾਡੋਵਾਲ, 22 ਨਵੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਲੋਕ ਹਿਤਾਂ 'ਤੇ ਦਿਨ ਦਿਹਾੜੇ ਵੱਜ ਰਹੇ ਡਾਕਿਆਂ ਨੂੰ ਰੋਕਣ ਅਤੇ ਠੱਲ੍ਹ ਪਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਡੱਟ ਕੇ ਪਹਿਰਾ ਦੇਵੇਗੀ ਅਤੇ ਲੋਕ ਹਿਤਾਂ ਦੀ ਰਾਖੀ ਕਰਕੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦੇਵੇਗੀ | ਇਹ ਵਿਚਾਰ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਜੱਸਾ ਨੇ ਨੂਰਪੁਰ ਬੇਟ ਵਿਖੇ ਇਕ ਮੀਟਿੰਗ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਕੌਮੀ ਪ੍ਰਧਾਨ ਹਰਨੇਕ ਸਿੰਘ ਲਾਦੀਆਂ ਦੀ ਅਗਵਾਈ ਵਿਚ ਵੱਡੇ ਪੱਧਰ 'ਤੇ ਜਥੇਬੰਦੀ ਦਾ ਵਿਸਥਾਰ ਕਰਨ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਸੁਖਦੇਵ ਸਿੰਘ ਸੰਧੂ, ਸਤਨਾਮ ਸਿੰਘ, ਸੋਨੀ ਜੰਡਾਲੀ, ਜਸਪ੍ਰੀਤ ਸਿੰਘ, ਜਸਕਰਨ ਸਿੰਘ, ਸੁਲਤਾਨ ਸਿੰਘ, ਦਵਿੰਦਰ ਸਿੰਘ, ਨਿਰਮਲ ਸਿੰਘ, ਸੁਖਦੀਪ ਸਿੰਘ, ਅੰਮਿ੍ਤਪਾਲ ਸਿੰਘ, ਪਰਮਿੰਦਰ ਸਿੰਘ ਟੋਨੀ, ਬਲਵੀਰ ਸਿੰਘ ਬੀਰਾ, ਧਰਮਿੰਦਰ ਸਿੰਘ ਅਤੇ ਮਨੀਸ਼ ਕੁਮਾਰ ਆਦਿ ਵੀ ਹਾਜ਼ਰ ਸਨ |