04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਜਤਿੰਦਰ ਭੰਬੀ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਈਸੜੂ ਭਵਨ ਵਿਖੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਅਗੁਵਾਈ ਹੇਠ ਹੋਈ, ਜਿਸ 'ਚ ਸੂਬਾ ਕਮੇਟੀ ਮੈਂਬਰ, ਵੱਖ ਵੱਖ ਜ਼ਿਲਿ੍ਹਆ ਦੇ ਪ੍ਰਧਾਨ, ਜਨਰਲ ਸਕੱਤਰ ਸਮੇਤ ਹੋਰ ਸਰਗਰਮ ਆਗੂਆਂ ਨੇ ਸ਼ਿਰਕਤ ਕੀਤੀ | ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਦੇ ਖਿਲਾਫ ਅਮਨ ਅਮਾਨ ਨਾਲ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ | ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਹਾਲ ਹੀ ਵਿਚ ਵਿਭਾਗੀ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੇ ਆਦੇਸ਼ਾਂ ਤਹਿਤ ਜਸਸ ਵਿਭਾਗ 'ਚ ਫੀਲਡ ਅਤੇ ਦਫਤਰਾਂ 'ਚ ਕੰਮ ਕਰਦੇ ਇੰਨਲਿਸਟਮੈਟ/ਆਉਟਸੋਰਸ ਵਰਕਰਾਂ ਨੂੰ ਸਿੱਧੇ ਕੰਟਰੈਕਟ ਤੇ ਲੈਣ ਵਾਲੀ ਪਾਲਿਸੀ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ, ਪੰਜਾਬ ਸਰਕਾਰ ਨੂੰ ਭੇਜੀ ਗਈ ਹੈ, ਜੱਥੇਬੰਦੀ ਵੱਲੋਂ ਇਹ ਪਾਲਿਸੀ ਵਰਕਰ ਵਿਰੋਧੀ ਕਰਾਰ ਦੇ ਕੇ ਮੁੱਢੋਂ ਰੱਦ ਕੀਤਾ ਗਿਆ ਹੈ ਅਤੇ ਇਸ ਪਾਲਿਸੀ ਵਿਚ ਸੋਧਾਂ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਵਿਭਾਗ ਵਿਚ ਕੰਮ ਕਰਦੇ 4329 ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦਾ ਪੱਕਾ ਰੁਜ਼ਗਾਰ ਅਤੇ ਸੁਰੱਖਿਆਤ ਹੋ ਸਕੇ | ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਜਲ ਸਪਲਾਈ ਵਿਭਾਗ ਦੇ ਕਾਮੇ ਮਿਤੀ 2, 3 ਅਤੇ 4 ਦਸੰਬਰ 2025 ਨੂੰ ਆਪਣੇ ਕੰਮਾਂ ਨੂੰ ਮੁਕੰਮਲ ਬੰਦ ਕਰਕੇ ਵਿਭਾਗੀ ਦਫਤਰਾਂ ਅੱਗੇ ਲਗਾਤਾਰ ਦਿਨ-ਰਾਤ ਦੇ ਸਾਰੇ ਪੰਜਾਬ ਵਿਚ ਸਰਕਲ, ਡਵੀਜਨ ਅਤੇ ਸਬ ਡਵੀਜਨ ਪੱਧਰੀ ਧਰਨੇ ਦੇਣਗੇ | 4 ਦਸੰਬਰ ਨੂੰ ਸਾਰੇ ਪੰਜਾਬ ਵਿਚ ਜਲ ਸਪਲਾਈ ਕਾਮੇ ਪਰਿਵਾਰਾਂ ਅਤੇ ਬੱਚਿਆ ਸਮੇਤ ਸ਼ਾਮਿਲ ਹੋਣਗੇ ਅਤੇ ਸ਼ਹਿਰਾਂ ਵਿਚ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਰ ਰਾਹੀ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਇੰਗਲਿਸ਼ ਲਿਟਰੇਰੀ ਸੋਸਾਇਟੀ ਨੇ ਵਾਲ ਮੈਗਜ਼ੀਨ ਮੁਕਾਬਲੇ ਰਾਹੀਂ ਦਿਖਾਈ ਪ੍ਰਤਿਭਾ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਲੋਕ ਹਿਤਾਂ ਲਈ ਡੱਟ ਕੇ ਕੰਮ ਕਰੇਗੀ-ਸੂਬਾ ਮੀਤ ਪ੍ਰਧਾਨ ਜੱਸਾ <br/>...
Ad Position 24