05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਅਦੁੱਤੀ ਲਾਸਾਨੀ ਮਹਾਨ ਸ਼ਹੀਦੀ ਦਿਹਾੜੇ ਨੂੰ ਮੁੱਖ ਰਖਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਤਰਨਵੀਰ ਸਿੰਘ ਰੱਬੀ, ਭਾਈ ਜਗਤਾਰ ਸਿੰਘ ਆਦਿ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਨਾਲ ਨਿਹਾਲ ਕੀਤਾ | ਸਮਾਗਮ 'ਚ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਹਰਕੀਰਤ ਸਿੰਘ, ਰਛਪਾਲ ਸਿੰਘ, ਸੁਰਜੀਤ ਸਿੰਘ, ਮੋਹਿੰਦਰਪਾਲ ਸਿੰਘ ਧਵਨ, ਚਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ ਪਾਹਵਾ, ਸੰਦੀਪ ਸਿੰਘ, ਤੇਜਿੰਦਰਪਾਲ ਸਿੰਘ, ਗੁਰਮਿੰਦਰ ਸਿੰਘ ਬਤਰਾ, ਜਸਵਿੰਦਰ ਸਿੰਘ, ਅਮਨਪ੍ਰੀਤ ਸਿੰਘ ਅਮਨ, ਹਰਮਿੰਦਰ ਸਿੰਘ, ਹਰਵਿੰਦਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐਨ.ਸੀ.ਸੀ. ਦਿਵਸ ਮਨਾਇਆ <br/> ਅਗਲੀ ਖ਼ਬਰ ਵਰਕਰਜ਼ ਫੈਡਰੇਸ਼ਨ ਇੰਟਕ ਦਾ ਵਫ਼ਦ ਐਕਸੀਅਨ ਸੰਧੂ ਨੂੰ ਮਿਲਿਆ <br/>
Ad Position 24