05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸਾਹਿਬ ਫੇਸ-1 'ਚ ਯਾਦਗਾਰੀ ਹੋ ਨਿਬੜਿਆ ਕੀਰਤਨ ਦਰਬਾਰ 'ਅਨਹਦ ਝੁਨਕਾਰ' <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਦਿਹਾੜੇ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਦਾ ਸਾਝਾਂ ਉੱਦਮ ਉਪਰਾਲਾ ਕਰਦਿਆਂ ਹੋਇਆਂ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ-1 ਦੁੱਗਰੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਬੈਨੀਪਾਲ ਦੀ ਯੋਗ ਅਗਵਾਈ ਹੇਠ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਗੁ: ਸ਼ਹੀਦ ਬਾਬਾ ਦੀਪ ਸਿੰਘ, 300 ਸਾਲਾਂ ਸ਼ਹੀਦੀ ਸਮਾਗਮ ਤਾਲਮੇਲ ਕਮੇਟੀ ਤੇ ਯੂਨਾਈਟਿਡ ਸਿੱਖਸ ਦੇ ਸਹਿਯੋਗ ਨਾਲ ਕਰਵਾਏੇ ਇੱਕ ਰਸ ਸਮੂਹਿਕ ਕੀਰਤਨ ਦਰਬਾਰ 'ਅਨਹਦ ਝੁਨਕਾਰ' ਦੌਰਾਨ ਵੱਡੀ ਗਿਣਤੀ ਵਿਚ ਇੱਕਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆ ਜਵੱਦੀ ਟਕਸਾਲ ਦੇ ਮੁੱਖੀ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਤੇ ਫਲਸਫ਼ੇ ਨੂੰ ਸਮਾਜ ਦੇ ਲੋਕਾਂ ਤੱਕ ਪਹੁੰਚਾਉਣ ਦੀ ਵੱਧ ਤੋਂ ਵੱਧ ਲੋੜ ਹੈ, ਤਾਂ ਕਿ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ 350 ਸਾਲਾਂ ਸ਼ਹੀਦੀ ਦਿਹਾੜਾ ਸਾਰਥਕ ਹੋ ਸਕੇਗਾ | ਇਸ ਦੌਰਾਨ ਇੱਕ ਰਸ ਸਮੂਹਿਕ ਕੀਰਤਨ ਦਰਬਾਰ 'ਅਨਹਦ ਝੁਨਕਾਰ' ਸਮਾਗਮ ਦੇ ਕੋਆਰਡੀਨੇਟਰ ਹਰਜੀਤ ਸਿੰਘ ਅਤੇ ਅੰਮਿ੍ਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਇਟਿਡ ਸਿੱਖਜ਼, ਮਾਤਾ ਵਿਪਨਪ੍ਰੀਤ ਕੌਰ, ਗਿਆਨੀ ਪ੍ਰਨਾਮ ਸਿੰਘ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ-1 ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਇੱਕ ਰਸ ਸਮੂਹਿਕ ਕੀਰਤਨ ਦਰਬਾਰ 'ਅਨਹਦ ਝੁਨਕਾਰ' ਅੰਦਰ 350 ਤੋਂ ਵੱਧ ਬੀਬੀਆਂ ਨੇ ਸਮੂਹਿਕ ਰੂਪ ਵਿਚ ਨੌਵੇਂ ਗੁਰੂ ਤੇਗ ਬਹਾਦਰ ਜੀ ਵੱਲੋਂ ਉਚਰੇ ਨੌਵੇ ਮਹੱਲੇ ਦੇ ਸਲੋਕਾਂ ਦੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਹੈ |
ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ -1 ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ ਵੱਲੋਂ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਅਤੇ ਗਿਆਨੀ ਪ੍ਰਣਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ, ਯੂਨਾਈਟਿਡ ਸਿੱਖਜ਼ ਸੰਸਥਾ ਦੇ ਪੰਜਾਬ ਡਾਇਰੈਕਟਰ ਅੰਮਿ੍ਤਪਾਲ ਸਿੰਘ, ਹਰਜੀਤ ਸਿੰਘ, ਬੀਬੀ ਚਰਨਪ੍ਰੀਤ ਕੌਰ ਬੱਬੂ, ਬੀਬੀ ਕਰਤਾਰ ਕੌਰ ਝਾਈ ਸਮੇਤ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਸਾਂਝੇ ਰੂਪ ਵਿਚ ਕੀਰਤਨ ਕਰਨ ਵਾਲੀਆਂ ਸਮੂਹ ਬੀਬੀਆਂ ਨੂੰ ਜੈਕਾਰਿਆਂ ਦੀ ਗੂੰਜ 'ਚ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਉਨ੍ਹਾਂ ਦੇ ਨਾਲ ਯੂਨਾਈਟਿਡ ਸਿੱਖਜ਼ ਸੰਸਥਾ ਦੀ ਬੀਬੀ ਬੀਬੀ ਸਰਬਜੀਤ ਕੌਰ, ਬੀਬੀ ਸੁਮਨਜੀਤ ਕੌਰ, ਬੀਬੀ ਪ੍ਰਮਿੰਦਰ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਦਵਿੰਦਰ ਕੌਰ, ਬੀਬੀ ਅਜੀਤ ਕੌਰ, ਬੀਬੀ ਅਮਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਜੰਡਿਆਲੀ ਵਿਚ ਸਾਲਾਨਾ ਸਪੋਰਟਸ ਡੇ ਧੂਮ-ਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਸੀਸੂ ਨੇ ਏ.ਆਈ. 'ਤੇ ਇਕ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ <br/>
Ad Position 24